Sri Muktsar Sahib: ਸ੍ਰੀ ਮੁਕਤਸਰ ਸਾਹਿਬ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ਰੇਆਮ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੁਤਾਬਕ ਪਹਿਲਾਂ ਦੀ ਲੜਾਈ ਦੀ ਰੰਜਿਸ਼ ਕਾਰਨ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ।
ਪੁਰਾਣੀ ਰੰਜਿਸ਼ ਦੇ ਚੱਲਦੇ ਹੋਇਆ ਕਤਲ
ਸ਼ਹਿਰ ਦੇ ਗੋਨਿਆਣਾ ਰੋਡ ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਰਾਹੁਲ ਵੱਢਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਲੱਕੜ ਦਾ ਕੰਮ ਕਰਦਾ ਸੀ। ਇਸ ਤੋਂ ਕੁਝ ਦਿਨ ਪਹਿਲਾ ਲੜਾਈ ਹੋਈ ਸੀ। ਪਰਿਵਾਰਕ ਮੈਂਬਰਾਂ ਨੇ ਲਾਏ ਪਹਿਲੀ ਲੜਾਈ 'ਚ ਪੁਲਿਸ ਵੱਲੋਂ ਠੋਸ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ , ਜਿੱਥੇ ਮੌਜੂਦ ਡੀਐਸਪੀ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਏਗਾ।
ਪਰਿਵਾਰ ਵੱਲੋਂ ਆਪਣਾ ਗੁੱਸਾ ਜ਼ਾਹਿਰ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਅਤੇ ਠੋਸ ਕਾਰਵਾਈ ਨਹੀਂ ਕਰਦੀ ਤਾਂ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।