ਪੜਚੋਲ ਕਰੋ

Hathras Gang Rape: ਬਲਾਤਕਾਰ ਤੋਂ 15 ਦਿਨ ਬਾਅਦ ਜਿੰਦਗੀ ਤੋਂ ਜੰਗ ਹਾਰ ਗਈ ਪੀੜਤ, ਦਿੱਲੀ 'ਚ ਸੀ ਜ਼ੇਰੇ ਇਲਾਜ

ਯੂਪੀ ਦੇ ਹਾਥਰਸ ਵਿੱਚ ਸਮੂਹਿਕ ਜਬਰ ਜਨਾਹ ਦੀ ਪੀੜਤ ਲੜਕੀ ਦੀ ਸਫਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। 19 ਸਾਲਾ ਲੜਕੀ ਨਾਲ 14 ਸਤੰਬਰ ਨੂੰ ਹਾਥਰਾਸ ਦੇ ਚਾਂਦਪਾ ਥਾਣਾ ਖੇਤਰ ਦੇ ਇੱਕ ਪਿੰਡ 'ਚ ਦਰਿੰਦਗੀ ਵਾਪਰੀ ਸੀ।

ਨਵੀਂ ਦਿੱਲੀ: ਯੂਪੀ ਦੇ ਹਾਥਰਸ ਵਿੱਚ ਸਮੂਹਿਕ ਜਬਰ ਜਨਾਹ ਦੀ ਪੀੜਤ ਲੜਕੀ ਦੀ ਸਫਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। 19 ਸਾਲਾ ਲੜਕੀ ਨਾਲ 14 ਸਤੰਬਰ ਨੂੰ ਹਾਥਰਾਸ ਦੇ ਚਾਂਦਪਾ ਥਾਣਾ ਖੇਤਰ ਦੇ ਇੱਕ ਪਿੰਡ 'ਚ ਦਰਿੰਦਗੀ ਵਾਪਰੀ ਸੀ। ਪੀੜਤ ਪਿਛਲੇ ਦੋ ਹਫ਼ਤਿਆਂ ਤੋਂ ਜੇਐਨ ਮੈਡੀਕਲ ਕਾਲਜ, ਅਲੀਗੜ੍ਹ ਵਿੱਚ ਦਾਖਲ ਸੀ। ਜਦੋਂ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ, ਤਾਂ ਉਸ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪੀੜਤ ਲੜਕੀ ਨਾਲ ਸਮੂਹਿਕ ਬਲਾਤਕਾਰ ਤੋਂ ਬਾਅਦ ਇਰਾਦਾ ਕਤਲ ਨਾਲ ਹਮਲਾ ਵੀ ਕੀਤਾ ਗਿਆ। ਇਸ ਘਟਨਾ ਤੋਂ ਬਾਅਦ, ਸੈਲੀਬ੍ਰੀਟੀਜ਼ ਤੋਂ ਲੈ ਕੇ ਵਿਰੋਧੀ ਧਿਰ ਤੱਕ ਹਰ ਕੋਈ ਗੁੱਸੇ ਵਿੱਚ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਪੁਲਿਸ ਦੀ ਕਾਰਵਾਈ 'ਤੇ ਸ਼ੁਰੂਆਤ 'ਚ ਸਵਾਲ ਵੀ ਚੁੱਕੇ ਗਏ ਸੀ। ਚੌਥੇ ਦੋਸ਼ੀ ਨੂੰ ਸ਼ਨੀਵਾਰ ਨੂੰ ਹੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਕੋਤਵਾਲੀ ਇੰਚਾਰਜ ਵੀ ਸ਼ਨੀਵਾਰ ਨੂੰ ਹੀ ਲਾਇਨ ਹਾਜ਼ਰ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ 19 ਸਤੰਬਰ ਨੂੰ ਜਦੋਂ ਪੀੜਤ ਲੜਕੀ ਦਾ ਬਿਆਨ ਲੈਣ ਪੁਲਿਸ ਅਲੀਗੜ ਦੇ ਜੇਐਨ ਮੈਡੀਕਲ ਕਾਲਜ ਗਈ ਤਾਂ ਲੜਕੀ ਦੀ ਹਾਲਤ ਠੀਕ ਨਹੀਂ ਸੀ।
ਪੀੜਤ ਇਸ਼ਾਰਿਆਂ ਵਿਚ ਸਿਰਫ ਆਪਣੇ ਤੇ ਹੋਏ ਹਮਲੇ ਤੇ ਛੇੜਖਾਨੀ ਨੂੰ ਬਿਆਨ ਕਰ ਪਾਈ। ਲੜਕੀ ਤੇ ਹਮਲੇ  ਤੋਂ ਬਾਅਦ 20 ਸਤੰਬਰ ਨੂੰ ਛੇੜਖਾਨੀ ਦੀ ਧਾਰਾ ਵਧਾਈ ਗਈ। ਮਾਮਲੇ ਵਿੱਚ 21 ਸਤੰਬਰ ਨੂੰ ਜਦੋਂ ਪਰਿਵਾਰ ਬਿਆਨ ਦਰਜ ਕਰਵਾਉਣ ਪੁਲਿਸ ਪਹੁੰਚੀ ਤਾਂ ਉਸ ਸਮੇਂ ਵੀ ਪਰਿਵਾਰ ਨੇ ਦੱਸਿਆ ਕਿ ਬੇਟੀ ਦੀ ਹਾਲਤ ਠੀਕ ਨਹੀਂ।
22 ਸਤੰਬਰ ਨੂੰ, ਸੀਓ ਫਿਰ ਮਹਿਲਾ ਕਾਂਸਟੇਬਲ ਨਾਲ ਪਹੁੰਚੀ ਤੇ ਪੀੜਤ ਲੜਕੀ ਦਾ ਬਿਆਨ ਦਰਜ ਕੀਤਾ, ਜਿਸ ਵਿੱਚ ਉਸ ਨੇ ਇਸ਼ਾਰਿਆਂ ਵਿੱਚ ਆਪਣੇ ਨਾਲ ਹੋਈ ਬੇਰਹਿਮੀ ਦਾ ਸੰਕੇਤ ਦਿੱਤਾ। ਇਸ ਤੋਂ ਬਾਅਦ ਮੁਕੱਦਮੇ ਵਿਚ ਸਮੂਹਕ ਬਲਾਤਕਾਰ ਦੀਆਂ ਧਾਰਾਵਾਂ ਵਿੱਚ ਵਾਧਾ ਕਰਕੇ ਚਾਰਾਂ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਵਾਰਦਾਤ ਤੇ ਰਾਜਨੀਤੀ ਵੀ ਗਰਮਾਈ ਇਸ ਦੌਰਾਨ ਕਈ ਰਾਜਨੀਤਕ ਪਾਰਟੀਆਂ ਦੇ ਲੋਕ ਜੇ ਐਨ ਮੈਡੀਕਲ ਕਾਲਜ ਪਹੁੰਚੇ ਤੇ ਪੀੜਤ ਨੂੰ ਮਿਲੇ ਅਤੇ ਕਾਫ਼ੀ ਹੰਗਾਮਾ ਕੀਤਾ। ਭੀਮ ਆਰਮੀ ਦੇ ਸੰਸਥਾਪਕ ਚੰਦਰਸ਼ੇਖਰ ਰਾਵਣ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਅਲੀਗੜ੍ਹ ਵਿੱਚ ਦਾਖਲ ਲੜਕੀ ਨੂੰ ਮਿਲਣ ਮਿਲਣਗੇ। ਐਤਵਾਰ ਨੂੰ ਹੀ ਬਸਪਾ ਮੁਖੀ ਮਾਇਆਵਤੀ ਨੇ ਵੀ ਟਵੀਟ ਕੀਤਾ ਸੀ। ਉਸ ਨੇ ਰਾਜ ਵਿੱਚ ਔਰਤਾਂ ’ਤੇ ਹੋ ਰਹੇ ਅੱਤਿਆਚਾਰਾਂ ਦੀ ਗੱਲ ਕੀਤੀ। ਉਨ੍ਹਾਂ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਤੇ ਯੂਪੀ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget