Blast at Police's Intelligence Headquarter: ਮੁਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫਤਰ ਦੀ ਇਮਾਰਤ 'ਤੇ ਸ਼ੱਕੀ ਰਾਕੇਟ ਡਿੱਗਣ ਦੀ ਖ਼ਬਰ ਤੋਂ ਬਾਅਦ ਸਨਸਨੀ ਫੈਲ ਗਈ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੌਜੂਦ ਹੈ ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 7:45 ਵਜੇ ਦਫਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਟਕਰਾਈ। ਇਸ ਧਮਾਕੇ ਨਾਲ ਦਫਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਪੁਲfਸ ਦੇ ਕਈ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਸੀਐਮ ਭਗਵੰਤ ਮਾਨ ਨੇ ਧਮਾਕੇ ਦੀ ਰਿਪੋਰਟ ਮੰਗੀ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਮੌਜੂਦ ਹੈ। ਹਾਲਾਂਕਿ ਪੁਲਿਸ ਨੇ ਅੱਤਵਾਦੀ ਘਟਨਾ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ: Eicher ਟਰੈਕਟਰਜ਼ ਵੱਲੋਂ ਪ੍ਰਾਇਮਾ ਜੀ-3 ਲਾਂਚ- ਨਵੀਂ ਪੀੜ੍ਹੀ ਦੇ ਕਿਸਾਨਾਂ ਲਈ ਟਰੈਕਟਰਾਂ ਦੀ ਪ੍ਰੀਮੀਅਮ ਰੇਂਜ