Firozpur News: ਸਵੈਟ ਟੀਮ ਦੇ ਮੈਂਬਰ ਵੱਲੋਂ ਮਹਿਲਾ ਕਾਂਸਟੇਬਲ ਦੇ ਕਤਲ ਮਗਰੋਂ ਖੁਦਕੁਸ਼ੀ
ਫਿਰੋਜ਼ਪੁਰ ਤੋਂ ਦਰਦਨਾਕ ਖਬਰ ਆਈ ਹੈ। ਇੱਥੇ ਮਹਿਲਾ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਹੈ। ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰਨ ਵਾਲਾ ਵੀ ਪੁਲਿਸ ਮੁਲਾਜ਼ਮ ਹੀ ਸੀ।
Firozpur News: ਫਿਰੋਜ਼ਪੁਰ ਤੋਂ ਦਰਦਨਾਕ ਖਬਰ ਆਈ ਹੈ। ਇੱਥੇ ਮਹਿਲਾ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਹੈ। ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰਨ ਵਾਲਾ ਵੀ ਪੁਲਿਸ ਮੁਲਾਜ਼ਮ ਹੀ ਸੀ। ਇਸ ਮਗਰੋਂ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇੱਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵੱਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਪੁਲਿਸ ਮੁਲਾਜ਼ਮ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਆਤਮਹੱਤਿਆ ਕਰ ਲਈ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਪੁਲਿਸ ਤੋਂ ਮਿਲੀ ਇਹ ਜਾਣਕਾਰੀ
ਪੁਲਿਸ ਮੁਤਾਬਕ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਮਹਿਲਾ ਪੁਲਿਸ ਕਾਂਸਟੇਬਲ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਸ ਕਾਰਨ ਮਹਿਲਾ ਕਾਂਸਟੇਬਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲੀਆਂ ਚਲਾਉਣ ਵਾਲਾ ਵੀ ਪੁਲਿਸ ਵਾਲਾ ਹੀ ਸੀ। ਇਹ ਘਟਨਾ ਫ਼ਿਰੋਜ਼ਪੁਰ ਛਾਉਣੀ ਦੀ ਦੱਸੀ ਜਾ ਰਹੀ ਹੈ। ਦੋਸ਼ੀ ਪੁਲਿਸ ਮੁਲਾਜ਼ਮ ਨੇ ਬਾਅਦ 'ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਮਰਨ ਵਾਲੀ ਮਹਿਲਾ ਪੁਲਿਸ ਮੁਲਾਜ਼ਮ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਦੋਸ਼ੀ ਮੁਲਾਜ਼ਮ ਦਾ ਨਾਂ ਗੁਰਸੇਵਕ ਸਿੰਘ ਦੱਸਿਆ ਜਾ ਰਿਹਾ ਹੈ। ਗੁਰਸੇਵਕ ਨੇ ਇਸ ਘਟਨਾ ਨੂੰ ਅੰਜਾਮ ਕਿਉਂ ਦਿੱਤਾ, ਇਹ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ।
ਉਧਰ, ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਖੂਨ ਨਾਲ ਲੱਥਪੱਥ ਲਾਸ਼ਾਂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।