ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸ਼ਰਾਬ ਤਸਕਰ ਨੂੰ ਕਾਬੂ ਕੀਤਾ ਹੈ ਜਿਸ ਨੇ ਇੱਕ ਸਰਕਾਰੀ ਸਕੂਲ ਵਿੱਚ ਹੀ ਸ਼ਰਾਬ ਕੱਢਣੀ ਸ਼ੁਰੂ ਕਰ ਦਿੱਤੀ ਸੀ।ਪੁਲਿਸ ਨੇ ਨਸ਼ਾ ਤਸਕਰ ਨੂੰ 7500 ਐਮ.ਐਲ ਨਜਾਇਜ ਸ਼ਰਾਬ ਦੇ ਨਾਲ ਕਾਬੂ ਕੀਤਾ ਗਿਆ।
ਤਰਸੇਮ ਸਿੰਘ ਉਰਫ ਦੇਸਾ ਪੁੱਤਰ ਪਿਆਰਾ ਸਿੰਘ ਵਾਸੀ ਪੰਦੇਰ ਕਲਾਂ ਥਾਣਾ ਮਜੀਠਾ ਜੋ ਕਿ ਬਤੌਰ ਸਫਾਈ ਕਰਮਚਾਰੀ ਸਰਕਾਰੀ ਹਾਈ ਸਕੂਲ ਸੰਗਤਪੁਰਾ ਵਿਖੇ ਨੌਕਰੀ ਕਰਦਾ ਹੈ ਅਤੇ ਲੌਕਡਾਊਨ ਕਾਰਨ ਸਕੂਲ ਬੰਦ ਹੋਣ ਕਾਰਨ ਉਸ ਵੱਲੋਂ ਸਕੂਲ ਵਿੱਚ ਹੀ ਨਜਾਇਜ ਸ਼ਰਾਬ ਕਸੀਦ ਕੇ ਵੇਚੀ ਜਾ ਰਹੀ ਸੀ।
ਜਿਸ ਤੇ ਮੁੱਖ ਅਫਸਰ ਥਾਣਾ ਝੰਡੇਰ ਜੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਖਬਰ ਦੀ ਦੱਸੀ ਹੋਈ ਜਗ੍ਹਾ ਤੇ ਰੇਡ ਕੀਤੀ ਗਈ ਅਤੇ ਤਰਸੇਮ ਸਿੰਘ ਨੂੰ 250 ਕਿੱਲੋ ਲਾਹਣ, ਇੱਕ ਚਾਲੂ ਭੱਠੀ ਅਤੇ 7500 ਐਮਐਲ ਨਜਾਇਜ ਸ਼ਰਾਬ ਦੇ ਨਾਲ ਕਾਬੂ ਕੀਤਾ ਗਿਆ।ਪੁਲਿਸ ਨੇ ਆਰੋਪੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਅਰੰਭ ਕਰ ਦਿੱਤੀ ਹੈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ