Bomb Threat: ਦੁਨੀਆ ਦੀ ਸਭ ਤੋਂ ਖੂਬਸੂਰਤ ਇਮਾਰਤ ਤਾਜ ਮਹਿਲ ਨੂੰ ਮੰਗਲਵਾਰ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਮੇਲ ਸੈਰ ਸਪਾਟਾ ਵਿਭਾਗ ਨੂੰ ਭੇਜਿਆ ਗਿਆ ਹੈ। ਇਸ ਧਮਕੀ ਤੋਂ ਬਾਅਦ ਤਾਜ ਮਹਿਲ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦੂਜੇ ਪਾਸੇ, ਤਾਜ ਮਹਿਲ ਦੇ ਅੰਦਰ ਜਾਂਚ ਚੱਲ ਰਹੀ ਹੈ ਅਤੇ ਤਾਜ ਸੁਰੱਖਿਆ ਪੁਲਿਸ ਵੀ ਮੇਲ ਭੇਜਣ ਵਾਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।