Crime News : ਹਮਲਵਾਰਾਂ ਨੇ ਹਸਪਤਾਲ 'ਚ ਤਲਵਾਰਾਂ ਨਾਲ ਵੱਢਿਆ ਨੌਜਵਾਨ, ਜਾਂਦੇ-ਜਾਂਦੇ ਸੀਸੀਟੀਵੀ ਕੈਮਰੇ ਵੀ ਭੰਨ੍ਹੇ
ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਵਿੱਚ ਮ੍ਰਿਤਕ ਦੀ ਪਤਨੀ ਨੂੰ ਵੀ ਸੱਟਾਂ ਲੱਗੀਆਂ ਹਨ।
Murder in Nangal: ਕੱਲ੍ਹ ਬੀਤੀ ਰਾਤ ਨੰਗਲ ਦੇ ਪਿੰਡ ਗੋਹਲਣੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ 9 ਨੌਜਵਾਨਾਂ ਵੱਲੋਂ ਤਲਵਾਰਾਂ ਨਾਲ ਬੁਰੀ ਤਰ੍ਹਾਂ ਫੱਟੜ ਕਰਕੇ ਇੱਕ ਨੌਜਵਾਨ ਮਨਜਿੰਦਰ ਬੱਗੀ ਦਾ ਕਤਲ ਕਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਵਿੱਚ ਮ੍ਰਿਤਕ ਦੀ ਪਤਨੀ ਨੂੰ ਵੀ ਸੱਟਾਂ ਲੱਗੀਆਂ ਹਨ।
ਡੀਐਸਪੀ ਨੰਗਲ ਦੇ ਮੁਤਾਬਕ ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਇੱਕ-ਦੋ ਦਿਨਾਂ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਵਾਰਦਾਤ ਤੋਂ ਬਾਅਦ ਹਸਪਤਾਲ ਦੇ ਸੀਸੀਟੀਵੀ ਦੀ ਡੀਵੀਆਰ ਵੀ ਨਾਲ ਲੈ ਗਏ ਤੇ ਬਾਜ਼ਾਰ ਵਿੱਚ ਦੁਕਾਨਾਂ ਤੇ ਲੱਗੇ ਸੀਸੀਟੀਵੀ ਵੀ ਭੰਨ੍ਹ ਦਿੱਤੇ।
ਡੀਐਸਪੀ ਨੰਗਲ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਕੱਲ੍ਹ ਬੀਤੀ ਰਾਤ ਨੰਗਲ ਦੇ ਪਿੰਡ ਗੋਹਲਣੀ ਵਿੱਚ ਇੱਕ ਨੌਜਵਾਨ ਮਨਜਿੰਦਰ ਬੱਗੀ ਦਾ ਕਤਲ ਹੋ ਗਿਆ ਸੀ। ਇਹ ਕਤਲ ਪੁਰਾਣੀ ਰੰਜਿਸ਼ ਕਰਕੇ ਹੋਇਆ ਸੀ। ਮ੍ਰਿਤਕ ਨੌਜਵਾਨ ਕਤਲ ਕਾਰਨ ਵਾਲੇ ਨੌਜਵਾਨ ਦੇ ਭਰਾ ਦੇ ਕਤਲ ਕੇਸ ਵਿੱਚ ਸਜ਼ਾ ਕੱਟ ਕੇ ਕੁਝ ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। ਪਹਿਲਾਂ ਵੀ ਹਿਮਾਚਲ ਵਿੱਚ ਇਨ੍ਹਾਂ ਦੀ ਆਪਸੀ ਲੜਾਈ ਹੋ ਚੁੱਕੀ ਸੀ।
ਕੱਲ੍ਹ ਦੇਰ ਰਾਤ ਮ੍ਰਿਤਕ ਨੌਜਵਾਨ ਆਪਣੀ ਪਤਨੀ ਜੋ ਗੋਹਲਣੀ ਪਿੰਡ ਦੇ ਹਸਪਤਾਲ ਵਿੱਚ ਬਿਮਾਰ ਹੋਣ ਕਾਰਨ ਦਾਖਲ ਸੀ, ਉਸ ਕੋਲ ਆਇਆ ਸੀ। ਹਸਪਤਾਲ ਵਿੱਚ ਕੁੱਲ 9 ਨੌਜਵਾਨਾਂ ਨੇ ਪਹੁੰਚ ਕੇ ਤਲਵਾਰਾਂ ਨਾਲ ਨੌਜਵਾਨ 'ਤੇ ਹਮਲਾ ਕਰ ਬੁਰੀ ਤਰ੍ਹਾਂ ਨਾਲ ਫੱਟੜ ਕਰ ਦਿੱਤਾ। ਇਸ ਕਾਰਨ ਮਨਜਿੰਦਰ ਬੱਗੀ ਦੀ ਮੌਤ ਹੋ ਗਈ।
ਮੁਲਜ਼ਮ ਜਾਂਦੇ ਹੋਏ ਹਸਪਤਾਲ ਵਿੱਚ ਲੱਗੇ ਡੀਵੀਆਰ ਵੀ ਨਾਲ ਲੈ ਗਏ। ਇੱਥੋਂ ਤੱਕ ਕਿ ਰਸਤੇ ਵਿੱਚ ਲੱਗੇ ਸੀਸੀਟੀਵੀ ਵੀ ਭੰਨ੍ਹ ਦਿੱਤੇ। ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਦੇ ਬਿਆਨ ਦੇ ਆਧਾਰ ਤੇ 9 ਨੌਜਵਾਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿੱਚ ਛੇ ਨੌਜਵਾਨਾਂ ਤੇ ਬਾਈ ਨੇਮ ਤੇ ਤਿੰਨ ਅਣਪਛਾਤੇ ਨੌਜਵਾਨ ਹਨ। ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ