Crime News: ਬਠਿੰਡਾ ਦੇ ਪਿੰਡ ਚਾਉਕੇ ਦਾ ਇੱਕ ਨੌਜਵਾਨ ਇੱਕ ਹਫ਼ਤੇ ਤੋਂ ਲਾਪਤਾ ਸੀ। ਅੱਜ ਨੌਜਵਾਨ ਦੀ ਲਾਸ਼ ਗੁਆਂਢੀ ਦੇ ਘਰ ਦੱਬੀ ਹੋਈ ਮਿਲੀ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਹੈ। ਲਾਪਤਾ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।


ਪੁਲਿਸ ਥਾਣਾ ਇੰਚਾਰਜ ਚਾਉਕੇ ਅਤੇ ਡੀ.ਐਸ.ਪੀ ਰਾਮਪੁਰਾ ਫੂਲ ਨੇ ਦੱਸਿਆ ਕਿ ਅਰਸ਼ਦੀਪ ਦੇ ਗੁਆਂਢ 'ਚ ਰਹਿੰਦੇ ਘਰ ਦੇ ਮਾਲਕ ਨੇ ਦੱਸਿਆ ਕਿ ਘਰ 'ਚੋਂ ਲਗਾਤਾਰ ਬਦਬੂ ਆ ਰਹੀ ਸੀ, ਜਿਸ ਦੀ ਜਾਂਚ ਲਈ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚੀ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਾਹਮਣੇ ਅਰਸ਼ਦੀਪ ਨੂੰ ਮਿੱਟੀ 'ਚ ਦੱਬੇ ਹੋਏ ਨੂੰ ਕੱਢਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਹੈ।


ਪੁਲਿਸ ਜਾਂਚ ਵਿੱਚ ਜੁਟੀ


ਪੁਲਿਸ ਨੇ ਇਸ ਮਾਮਲੇ 'ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਨੇ ਦੱਸਿਆ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ। ਦੱਸ ਦਈਏ ਕਿ ਚਾਉਕੇ 'ਚ ਪਿਛਲੇ ਦੋ ਮਹੀਨਿਆਂ 'ਚ ਦੋ ਕਤਲਾਂ ਕਾਰਨ ਪਿੰਡ 'ਚ ਤਣਾਅ ਦਾ ਮਾਹੌਲ ਹੈ। ਇਸ ਤੋਂ ਕੁਝ ਦਿਨ ਪਹਿਲਾਂ ਵੀ ਇਸੇ ਪਿੰਡ ਦੇ ਹੀ ਇੱਕ ਨੌਜਵਾਨ ਨੇ ਬੱਸ ਸਟੈਂਡ 'ਤੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ