(Source: ECI/ABP News)
Crime News: ਡੋਲੀ ਵਾਲੀ ਕਾਰ ਦੇ ਡਰਾਇਵਰ ਨੂੰ ਮਾਰੀ ਗੋਲੀ, ਹਾਲਤ ਗੰਭੀਰ, ਜਾਣੋ ਕੀ ਹੈ ਮਾਮਲਾ
Crime News: ਡਰਾਇਵਰ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਸਮੇਤ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਸਿੰਘਾ ਵਾਲਾ ਨੇੜੇ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ।
![Crime News: ਡੋਲੀ ਵਾਲੀ ਕਾਰ ਦੇ ਡਰਾਇਵਰ ਨੂੰ ਮਾਰੀ ਗੋਲੀ, ਹਾਲਤ ਗੰਭੀਰ, ਜਾਣੋ ਕੀ ਹੈ ਮਾਮਲਾ The driver of the Wedding car was shot the condition is serious Crime News: ਡੋਲੀ ਵਾਲੀ ਕਾਰ ਦੇ ਡਰਾਇਵਰ ਨੂੰ ਮਾਰੀ ਗੋਲੀ, ਹਾਲਤ ਗੰਭੀਰ, ਜਾਣੋ ਕੀ ਹੈ ਮਾਮਲਾ](https://feeds.abplive.com/onecms/images/uploaded-images/2023/12/22/2ef41f85b6cb43935f23c67e503d9de21703229582119674_original.png?impolicy=abp_cdn&imwidth=1200&height=675)
Punjab News: ਮੋਗਾ ਦੇ ਸਿੰਘਾਵਾਲਾ ਨੇੜੇ ਵਿਆਹ ਵਾਲੀ ਕਾਰ ਦੇ ਡਰਾਇਵਰ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਕਾਰ ਚਾਲਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਸ ਤੋਂ ਉਸ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ ਦਿੱਤਾ ਹੈ। ਜ਼ਿਕਰ ਕਰ ਦਈਏ ਕਿ ਹਮਲਾਵਰਾਂ ਨੇ ਦੋ ਦਿਨ ਪਹਿਲਾਂ ਕਾਰ ਬੁੱਕ ਕਰਵਾਈ ਸੀ।
ਦਰਅਸਲ, ਡਰਾਇਵਰ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਸਮੇਤ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਸਿੰਘਾ ਵਾਲਾ ਨੇੜੇ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਕਾਰ ਚਾਲਕ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਮੋਗਾ ਸਿਟੀ ਸਾਊਥ ਦੇ ਐਸ.ਐਚ.ਓ ਇਕਬਾਲ ਸਿੰਘ ਨੇ ਦੱਸਿਆ ਕਿ ਸਵੇਰੇ ਮੋਗਾ ਦੇ ਸਿੰਘਾਂ ਵਾਲਾ ਨੇੜੇ ਇੱਕ ਕਾਰ ਸਵਾਰ ਨੂੰ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਕਾਰ ਦਾ ਡਰਾਇਵਰ ਨਵਦੀਪ ਸਿੰਘ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਹੈ। ਦੋ ਦਿਨ ਪਹਿਲਾਂ ਕਿਸੇ ਵਿਅਕਤੀ ਨੇ ਬਰਾਤ ਜਾਣ ਦੇ ਲਈ ਕਾਰ ਬੁੱਕ ਕਰਵਾਈ ਸੀ ਅਤੇ ਅੱਜ ਸਵੇਰੇ ਕਾਰ ਸਜਾ ਕੇ ਨਵਦੀਪ ਸਿੰਘ ਅਤੇ ਬੁਕਿੰਗ ਕਰਵਾਉਣ ਵਾਲੇ ਦੋਵੇਂ ਵਿਅਕਤੀ ਕਾਰ ਵਿੱਚ ਬੈਠ ਕੇ ਬਾਘਾਪੁਰਾਣਾ ਵੱਲ ਜਾ ਰਹੇ ਸੀ।
ਇਸ ਮੌਕੇ ਜਾਂਦੇ ਸਮੇਂ ਸਿੰਘਾਂਵਾਲਾ ਨੇੜੇ ਡਰਾਇਵਰ ਨਵਦੀਪ ਸਿੰਘ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਏ। ਨਵਦੀਪ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਕਾਰ ਬੁੱਕ ਕਰਨ ਵਾਲੇ ਵਿਅਕਤੀ ਕੌਣ ਹਨ ਇਸਦੀ ਭਾਲ ਜਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)