ਬਟਾਲਾ ਫਾਈਰਿੰਗ ਮਾਮਲੇ ਦਾ ਮੁੱਖ ਦੋਸ਼ੀ ਚੜ੍ਹਿਆ ਪੁਲਿਸ ਦੇ ਅੜੀਕੇ, ਵਿਦੇਸ਼ ਤੋਂ ਚੱਲ ਰਿਹਾ ਸੀ ਪੂਰਾ ਮਾਡਿਊਲ, ਇੰਝ ਹੋਇਆ ਖੁਲਾਸਾ
ਬਟਾਲਾ ਗੋਲੀ ਕਾਂਡ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੁੱਖ ਦੋਸ਼ੀ ਨੂੰ ਬੰਗਾਲ ਤੋਂ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
Punjab News : ਪੰਜਾਬ ਪੁਲਿਸ ਨੇ ਬਟਾਲਾ ਗੋਲੀ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ- ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਤੋਂ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਬਟਾਲਾ ਗੋਲੀ ਕਾਂਡ ਨੂੰ ਸੁਲਝਾ ਲਿਆ ਹੈ। ਇਹ ਸਾਰਾ ਮਾਡਿਊਲ ਵਿਦੇਸ਼ ਤੋਂ ਚਲਾਇਆ ਜਾ ਰਿਹਾ ਸੀ। ਮਨੀ ਟਰੇਲ ਦੀ ਵਿੱਤੀ ਜਾਂਚ ਚੱਲ ਰਹੀ ਹੈ। ਪੁਲਿਸ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
#PunjabPolice is fully committed to maintain peace and harmony in the state per directions of CM @BhagwantMann (3/3)
— DGP Punjab Police (@DGPPunjabPolice) July 7, 2023
ਦੱਸ ਦੇਈਏ ਕਿ ਇਹ ਪੂਰਾ ਮਾਮਲਾ 24 ਜੂਨ ਦਾ ਹੈ, ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਰਾਜੀਵ ਮਹਾਜਨ 'ਤੇ ਦਿਨ-ਦਿਹਾੜੇ ਦੋ ਬਦਮਾਸ਼ਾਂ ਨੇ ਗੋਲੀਬਾਰੀ ਕੀਤੀ ਸੀ। ਮਹਾਜਨ ਉਸ ਸਮੇਂ ਇਲੈਕਟ੍ਰਾਨਿਕ ਸ਼ੋਅਰੂਮ 'ਚ ਬੈਠੇ ਸਨ, ਜਦੋਂ ਦੋ ਵਿਅਕਤੀ ਗਾਹਕ ਬਣ ਕੇ ਆਏ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਅਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਦੋ ਬਦਮਾਸ਼ਾਂ ਨੇ ਕਰੀਬ 7 ਗੋਲੀਆਂ ਚਲਾਈਆਂ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ,ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਹਰਿਆਣਾ ਦੇ 18 ਅਤੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਭਾਰੀ ਮੀਂਹ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ