Crime News: ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਅਨੁਸਾਰ ਮੁਲਜ਼ਮ ਜੋ ਕਿ ਦੂਜੇ ਧਰਮ ਨਾਲ ਸਬੰਧਤ ਸੀ, ਦਾ ਮ੍ਰਿਤਕ ਔਰਤ ਦੀ ਧੀ ਨਾਲ ਪ੍ਰੇਮ ਸਬੰਧ ਸੀ। ਔਰਤ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਘਰ 'ਚ ਦਾਖਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ। ਜ਼ਖਮੀ ਹਾਲਤ 'ਚ ਪਰਿਵਾਰ ਵਾਲੇ ਔਰਤ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਦੱਸਿਆ ਜਾ ਰਿਹਾ ਹੈ ਕਿ ਕਤਲ ਤੋਂ ਪਹਿਲਾਂ ਦੋਸ਼ੀ ਨੇ ਆਪਣੇ ਵਟਸਐਪ ਸਟੇਟਸ 'ਚ ਪਿਸਤੌਲ ਨਾਲ ਕਾਰਤੂਸਾਂ ਦੀ ਵੀਡੀਓ ਪਾਈ ਸੀ। ਵੀਡੀਓ 'ਚ ਉਹ ਪਿਸਤੌਲ ਤਾਣਦਾ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਇਕ ਹੋਰ ਸਟੇਟਸ 'ਚ ਉਸ ਨੇ ਇਕ ਹੋਰ ਵੀਡੀਓ ਪੋਸਟ ਕੀਤੀ ਸੀ, ਜਿਸ 'ਚ ਪਿਸਤੌਲ ਦੇ ਨਾਲ-ਨਾਲ ਕਾਰਤੂਸ ਵੀ ਰੱਖੇ ਹੋਏ ਨਜ਼ਰ ਆ ਰਹੇ ਸਨ।


ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਆਪਣੇ ਸਾਥੀ ਨਾਲ ਘਰ ਆਇਆ ਹੋਇਆ ਸੀ। ਇਸ ਤੋਂ ਬਾਅਦ ਉਸ ਨੇ ਔਰਤ ਨੂੰ ਗੋਲੀ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮ ਔਰਤ ਦੀ ਲੜਕੀ ਨਾਲ ਛੇੜਛਾੜ ਕਰਦਾ ਸੀ।


ਔਰਤ ਨੇ ਇਸ ਦਾ ਵਿਰੋਧ ਕੀਤਾ, ਜਿਸ ਕਾਰਨ ਦੋਸ਼ੀ ਪਰੇਸ਼ਾਨ ਸੀ। ਗੁੱਸੇ ਵਿਚ ਆ ਕੇ ਉਸ ਨੇ ਇਹ ਵਾਰਦਾਤ ਕੀਤੀ। ਔਰਤ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਆਪਣੇ ਸਾਥੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।


ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮ ਬਣਾਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀ ਅਤੇ ਉਸ ਦੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ, ਜਿਸ ਨੇ ਇਸ ਵਾਰਦਾਤ 'ਚ ਉਸ ਦਾ ਸਾਥ ਦਿੱਤਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।