Ludhaian Gangrape Update: ਆਟੋ ‘ਚ ਕੁੜੀ ਨਾਲ ਗੈਂਗਰੇਪ ਕਰਨ ਵਾਲੇ ਪੁਲਿਸ ਨੇ ਕੀਤੇ ਗ੍ਰਿਫ਼ਤਾਰ, ਦੋਸ਼ੀਆਂ ਵਿੱਚ ਇੱਕ ਨਬਾਲਗ ਸ਼ਾਮਲ
ਲੜਕੀ ਨੇ ਸਵੇਰ ਦੇ ਸਮੇਂ ਆਪਣੇ ਕੰਮ ਉੱਤੇ ਜਾਣਾ ਸੀ ਤਾਂ ਉਸ ਨੇ ਇਸ ਲਈ ਆਟੋ ਲਿਆ ਤਾਂ ਇਸ ਵਿੱਚ ਪਹਿਲਾਂ ਹੀ ਆਰੋਪੀ ਬੈਠੇ ਸੀ ਜਿਨ੍ਹਾਂ ਨੇ ਪਹਿਲਾ ਲੜਕੀ ਨੂੰ ਅਗਵਾ ਕੀਤਾ ਤੇ ਬਾਅਦ ਵਿੱਚ ਇਸ ਨਾਲ ਸਮੂਹਿਕ ਜ਼ਬਰ-ਜਨਾਹ ਕੀਤਾ
Ludhiana News: 20 ਸਾਲਾ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਟੋ ਗੈਂਗ ਦੇ ਤਿੰਨ ਆਰੋਪੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਦੱਸ ਦਈਏ ਲੜਕੀ ਨੇ ਸਵੇਰ ਦੇ ਸਮੇਂ ਆਪਣੇ ਕੰਮ ਉੱਤੇ ਜਾਣਾ ਸੀ ਤਾਂ ਉਸ ਨੇ ਇਸ ਲਈ ਆਟੋ ਲਿਆ ਤਾਂ ਇਸ ਵਿੱਚ ਪਹਿਲਾਂ ਹੀ ਆਰੋਪੀ ਬੈਠੇ ਸੀ ਜਿਨ੍ਹਾਂ ਨੇ ਪਹਿਲਾ ਲੜਕੀ ਨੂੰ ਅਗਵਾ ਕੀਤਾ ਤੇ ਬਾਅਦ ਵਿੱਚ ਇਸ ਨਾਲ ਸਮੂਹਿਕ ਜ਼ਬਰ-ਜਨਾਹ ਕੀਤਾ। ਇਸ ਤੋਂ ਬਾਅਦ ਇਹ ਲੜਕੀ ਨੂੰ ਸੁੱਟ ਕੇ ਫ਼ਰਾਰ ਹੋ ਗਏ। ਇਸ ਵਾਰਦਾਤ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਇਨ੍ਹਾਂ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਂ ਕਰ ਲਿਆ ਹੈ, ਜਿੰਨ੍ਹਾਂ ਵਿੱਚੋਂ ਇੱਕ ਨਬਾਲਿਗ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ 19 ਤਰੀਕ ਨੂੰ ਥਾਣਾ ਡੇਹਲੋਂ ਅਧੀਨ ਪੈਂਦੇ ਇਲਾਕੇ ਵਿੱਚ ਆਟੋ ਸਵਾਰ ਤਿੰਨ ਗੈਂਗ ਦੇ ਮੈਂਬਰਾਂ ਵੱਲੋਂ 20 ਸਾਲਾਂ ਲੜਕੀ ਦੇ ਨਾਲ ਸੁਨਸਾਨ ਜਗ੍ਹਾ ਤੇ ਲਿਜਾ ਕੇ ਉਸ ਨਾਲ ਗੈਂਗਰੇਪ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਸੁੱਟ ਕੇ ਫ਼ਰਾਰ ਹੋ ਗਏ ਸੀ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਤਿੰਨਾਂ ਆਰੋਪੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚੋਂ ਇੱਕ ਨਬਾਲਿਕ ਹੈ।
ਉਨ੍ਹਾਂ ਕਿਹਾ ਕਿ ਲੜਕੀ ਪ੍ਰਾਈਵੇਟ ਜਗ੍ਹਾ ਤੇ ਨੌਕਰੀ ਕਰਦੀ ਹੈ ਅਤੇ ਸਵੇਰ ਦੇ ਸਮੇਂ ਉਹ ਆਪਣੇ ਘਰ ਤੋਂ ਨੌਕਰੀ ਲਈ ਨਿਕਲੀ ਸੀ ਅਤੇ ਸੱਤ ਤੋਂ ਅੱਠ ਕਿਲੋਮੀਟਰ ਦਾ ਉਸਨੇ ਸਫਰ ਤੈਅ ਕਰਨਾ ਸੀ ਅਤੇ ਇਸ ਦੌਰਾ ਆਰੋਪੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।