Punjab News: ਕਾਰ 'ਚ ਆਏ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਲੁੱਟੀ ਦੁਕਾਨ, ਵਾਰਦਾਤ ਸੀਸੀਟੀਵੀ 'ਚ ਕੈਦ
ਲੁੱਟ ਦੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ ਜਿਸ ਵਿੱਚ ਦੁਕਾਨਦਾਰ ਨਾਲ ਧੱਕਾ ਮੁੱਕੀ ਕਰਦੇ ਲੁਟੇਰੇ ਸਾਫ ਨਜ਼ਰ ਆ ਰਹੇ ਹਨ। ਦੂਜੇ ਪਾਸੇ ਕਲਾਨੋਰ ਥਾਣੇ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਰਿਪੋਰਟ-ਸਤਨਾਮ ਸਿੰਘ (ਗੁਰਦਾਸਪੁਰ)
Punjab News: ਸੂਬੇ ਵਿੱਚ ਲੁੱਟਾਂ ਖੋਹਾਂ ਦਾ ਸਿਲਸਿਲਾ ਤੇਜ਼ੀ ਨਾਲ ਵਧ ਰਿਹਾ ਹੈ। ਹਰ ਰੋਜ਼ ਲੁੱਟਾਂ ਖੋਹਾਂ ਦੀਆ ਵਾਰਦਾਤਾਂ ਹੋ ਰਹੀਆਂ ਹਨ। ਇਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਲੁੱਟਾਂ ਖੋਹਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ੀ ਵਾਰਦਾਤ ਗੁਰਦਾਸਪੁਰ ਕਲਾਨੌਰ ਰੋਡ 'ਤੇ ਸਥਿਤ ਅੱਡਾ ਨੜਾਂਵਾਲੀ ਦੇ ਇੱਕ ਦੁਕਾਨਦਾਰ ਨਾਲ ਵਾਪਰੀ ਹੈ ਜਿਸ ਪਾਸੋਂ ਵਰਨਾ ਕਾਰ 'ਤੇ ਦੇਰ ਸ਼ਾਮ ਆਏ ਚਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਨਕਦੀ ਤੇ ਮੋਬਾਇਲ ਫੋਨ ਖੋਹ ਲਿਆ ਤੇ ਫ਼ਰਾਰ ਹੋ ਗਏ।
ਜ਼ਿਕਰ ਕਰ ਦਈਏ ਕਿ ਲੁੱਟ ਦੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ ਜਿਸ ਵਿੱਚ ਦੁਕਾਨਦਾਰ ਨਾਲ ਧੱਕਾ ਮੁੱਕੀ ਕਰਦੇ ਲੁਟੇਰੇ ਸਾਫ ਨਜ਼ਰ ਆ ਰਹੇ ਹਨ। ਦੂਜੇ ਪਾਸੇ ਕਲਾਨੋਰ ਥਾਣੇ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਦੀਪ ਸਿੰਘ ਗੋਗਾ ਨੇ ਦੱਸਿਆ ਹੈ ਕਿ ਉਹ ਅੱਡਾ ਨੜਾਂਵਾਲੀ ਵਿਖੇ ਗੋਗਾ ਹੈਲਥ ਕੇਅਰ ਸੈਂਟਰ ਦੇ ਨਾਮ ਮੈਡੀਕਲ ਸਟੋਰ ਦੀ ਦੁਕਾਨ ਕਰਦਾ ਹੈ। ਬੀਤੀ ਰਾਤ ਉਹ ਦੁਕਾਨ ਬੰਦ ਕਰਨ ਤੋਂ ਪਹਿਲਾ ਅਰਦਾਸ ਕਰ ਰਿਹਾ ਸੀ ਕਿ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਗੁਰਦਾਸਪੁਰ ਸਾਇਡ ਤੋਂ ਆ ਕੇ ਦੁਕਾਨ ਦੇ ਸਾਹਮਣੇ ਰੁੱਕ ਗਈ। ਕਾਰ ਵਿੱਚੋ 4 ਵਿਅਕਤੀ ਉੱਤਰੇ ਜਿਨਾਂ ਨੇ ਆਪਣੇ ਚਿਹਰੇ ਕੱਪੜੇ ਨਾਲ ਢੱਕੇ ਹੋਏ ਸਨ ਜੋ ਦੁਕਾਨ ਦੇ ਅੰਦਰ ਆਏ ਜਿਨਾਂ ਵਿਚੋ ਇੱਕ ਵਿਅਕਤੀ ਕੋਲ ਕ੍ਰਿਪਾਨ, ਇੱਕ ਕੋਲ ਦਾਤਰ ਅਤੇ ਇੱਕ ਕੌਲ ਪਿਸਤੌਲ ਸੀ, ਜਿਨਾਂ ਨੇ ਦੁਕਾਨ ਦੇ ਅੰਦਰ ਆਉਦੇ ਸਾਰ ਹੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਪੈਸੇ ਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ।
ਇਸ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।