Crime News: ਹਰਿਆਣਾ ਦੇ ਰੋਹਤਕ ਦੇ ਮਦੀਨਾ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਪਤੀ ਨੇ ਆਪਣੀ ਪਤਨੀ ਵਿੱਚ ਮੋਬਾਇਲ ਦਾ ਵਾਈਫਾਈ  ਨੈਟਵਰਕ (Hotspot) ਨਾ ਦੇਣ ਕਰਕੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।


ਪੁਲਿਸ ਅਧਿਕਾਰੀ ਨੇ ਦੱਸਿਆ ਕਿ 30 ਜੁਲਾਈ ਨੂੰ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਘਰੇਲੂ ਕਲੇਸ਼ ਦੇ ਚਲਦੇ ਇੱਕ ਵਿਅਕਤੀ ਨੇ ਆਪਣੀ ਘਰਵਾਲੀ ਦਾ ਕਤਲ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਅਜੇ ਕੁਮਾਰ ਘਰ ਵਿੱਚ ਫੋਨ ਚਲਾ ਰਿਹਾ ਸੀ ਤੇ ਉਸ ਦਾ ਇੰਟਰਨੈੱਟ ਖਤਮ ਹੋ ਗਿਆ ਜਿਸ ਤੋਂ ਬਾਅਦ ਉਸ ਦੇ ਆਪਣੀ ਪਤਨੀ ਰੇਖਾ ਤੋਂ ਹੌਟਸਪੌਟ ਮੰਗਿਆ ਪਰ ਉਸ ਦੀ ਪਤਨੀ ਨੇ ਜਵਾਬ ਦੇ ਦਿੱਤਾ ਜਿਸ ਤੋਂ ਬਾਅਦ ਗ਼ੁੱਸੇ ਵਿੱਚ ਅਜੇ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਕਤਲ ਕਰ ਦਿੱਤਾ ਤੇ ਇਸ ਤੋਂ ਬਾਅਦ ਫ਼ਰਾਰ ਹੋ ਗਿਆ।


ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਭਾਲ ਲਈ ਜਾਂਚ ਤੇਜ਼ ਕਰ ਦਿੱਤੀ ਤੇ ਮੁਖਬਰਾਂ ਤੋਂ ਮਿਲੀ ਸੂਹ ਦੇ ਆਧਾਰ ਉੱਤੇ ਦੋਸ਼ੀ ਅਜੇ ਨੂੰ ਮਦੀਨਾ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ