ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸੇਵਾ ਕਰਕੇ ਵਾਪਸ ਜਾ ਰਹੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਨੂੰ 100 ਫੁੱਟੀ ਰੋਡ ’ਤੇ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ।

ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ

ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਵਾਪਸ ਜਾ ਰਹੇ ਸਨ ਕਿ 100 ਫੁੱਟੀ ਰੋਡ ’ਤੇ ਲੁਟੇਰਿਆਂ ਨੇ ਉਨ੍ਹਾਂ ਕੋਲੋਂ ਦੋ ਮੁਬਾਇਲ, ਏਟੀਐਮ, ਨਕਦੀ ਤੇ ਹੋਰ ਜ਼ਰੂਰੀ ਕਾਗਜਾਤ ਲੁੱਟ ਲਏ।

ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ
ਮਨਜੀਤ ਸਿੰਘ ਨੇ ਕਿਹਾ ਇਸ ਸਬੰਧੀ ਭਾਈ ਮਹਾਂਬੀਰ ਸਿੰਘ ਵੱਲੋਂ ਥਾਣਾ ਬੀ. ਡਵੀਜ਼ਨ ਵਿਖੇ ਐਫਆਈਆਰ ਦਰਜ਼ ਕਰਵਾ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਗ੍ਰਿਫਤਾਰ ਕੀਤਾ ਜਾਵੇ ਤਾਂ ਕਿ ਸੰਗਤਾਂ ਬਿਨ੍ਹਾਂ ਭੈਅ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਤੇ ਦਰਸ਼ਨਾਂ ਲਈ ਆ ਸਕਣ।

ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
 

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ