Moga news: ਮੋਗਾ ਦੇ ਲੋਹਾਰਾ ਚੌਕ ਨੇੜੇ ਸ਼ੁੱਕਰਵਾਰ ਦੇਰ ਰਾਤ ਨੂੰ ਇਨੋਵਾ ਗੱਡੀ 'ਚ ਸਵਾਰ 4/5 ਲੁਟੇਰਿਆਂ ਨੇ ਇੱਕ ਪੁਲਿਸ ਮੁਲਾਜ਼ਮ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਲੁਟੇਰੇ ਪੁਲਿਸ ਮੁਲਾਜ਼ਮ ਦਾ ਮੋਬਾਈਲ ਅਤੇ ਸਰਕਾਰੀ 9 ਐਮਐਮ ਦੀ ਪਿਸਤੌਲ ਲੈ ਕੇ ਫਰਾਰ ਹੋ ਗਏ।


ਪੁਲਿਸ ਮੁਲਾਜ਼ਮ ਸਤਨਾਮ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਮਾਲਕੇ ਪੁਲਿਸ ਚੌਕੀ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਹੈ। ਬੀਤੀ ਦੇਰ ਰਾਤ ਜਦੋਂ ਸਤਨਾਮ ਸਿੰਘ ਆਪਣੇ ਘਰ ਤੋਂ ਕਮਾਲਕੇ ਚੌਕੀ ਡਿਊਟੀ 'ਤੇ ਜਾ ਰਿਹਾ ਸੀ ਤਾਂ ਮੋਗਾ ਦੇ ਲੋਹਾਰਾ ਚੌਕ ਨੇੜੇ ਉਸ ਦੀ ਬ੍ਰਿਜ਼ਾ ਕਾਰ ਪੈਂਚਰ ਹੋ ਗਈ।


ਇਹ ਵੀ ਪੜ੍ਹੋ: Rajya Sabha Election: ਦਿੱਲੀ ਦੀਆਂ 3 ਅਤੇ ਸਿੱਕਮ ਦੀ 1 ਰਾਜ ਸਭਾ ਸੀਟ ਲਈ ਚੋਣਾਂ ਦਾ ਸ਼ਡਿਊਲ ਜਾਰੀ, ਦੇਖੋ


ਇਸ ਦੌਰਾਨ ਜਦੋਂ ਸਤਨਾਮ ਕਾਰ ਦਾ ਟਾਇਰ ਬਦਲਣ ਲੱਗਿਆਂ ਤਾਂ ਪਿੱਛੇ ਤੋਂ ਕਿਸੇ ਨੇ ਆ ਕੇ ਸਤਨਾਮ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਦਾ ਮੋਬਾਈਲ ਅਤੇ 9 ਐਮਐਮ ਦੀ ਸਰਕਾਰੀ ਪਿਸਤੌਲ ਲੈ ਕੇ ਫਰਾਰ ਹੋ ਗਏ।


ਸਤਨਾਮ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਕੋਟ-ਈ-ਸੇਖਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਤਨਾਮ ਦੇ ਸਿਰ 'ਤੇ 100 ਟਾਂਕੇ ਲੱਗੇ ਹਨ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Khanna news: ਨਸ਼ਾ ਸਪਲਾਈ ਕਰਨ ਵਾਲੇ 2 ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ, 2 ਕੁਇੰਟਲ 49 ਕਿੱਲੋ ਭੁੱਕੀ ਕੀਤੀ ਬਰਾਮਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।