ਰੋਪੜ :  ਰੋਪੜ ਦੀ ਪਾਵਰ ਕਲੋਨੀ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਘਰ ਵਿੱਚ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਇਸ ਘਟਨਾ ਸਬੰਧੀ ਗੁਆਂਢੀਆਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ। ਜਿਸ ਮਗਰੋਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਥਰਮਲ ਪਲਾਂਟ ਸਕੂਲ ਦੇ ਸੇਵਾਮੁਕਤ ਅਧਿਆਪਕ ਹਰਚਰਨ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰੀ ਡਾ.ਚਰਨਪ੍ਰੀਤ ਕੌਰ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। 

 

ਜਾਣਕਾਰੀ ਅਨੁਸਾਰ ਡਾ.ਚਰਨਪ੍ਰੀਤ ਕੌਰ ਸਿਵਲ ਹਸਪਤਾਲ ਆਨੰਦਪੁਰ ਵਿਖੇ ਤਾਇਨਾਤ ਸੀ।
  ਸੇਵਾਮੁਕਤ ਅਧਿਆਪਕ ਹਰਚਰਨ ਸਿੰਘ ਦਾ ਬੇਟਾ ਕਥਿਤ ਤੌਰ ’ਤੇ ਘਰੋਂ ਲਾਪਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਰੂਪਨਗਰ ਡਾਕਟਰ ਸੰਦੀਪ ਗਰਗ ਅਤੇ ਐਸਪੀ (ਡੀ) ਹਰਬੀਰ ਸਿੰਘ ਅਟਵਾਲ ਸਮੇਤ ਸੀਨੀਅਰ ਪੁਲੀਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ।


ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਇਹ ਕਤਲ ਦਾ ਮਾਮਲਾ ਹੈ , ਜਿਸ ਵਿਚ ਪੀੜਤਾਂ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਗਏ ਸਨ। ਲਗਦਾ ਹੈ ਕਿ ਪੀੜਤਾਂ ਦਾ ਇੱਕ-ਦੋ ਦਿਨ ਪਹਿਲਾਂ ਕਤਲ ਕੀਤਾ ਗਿਆ ਸੀ।

 



ਰੋਪੜ ਦੀ ਪਾਵਰ ਕਲੋਨੀ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਘਰ ਵਿੱਚ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਇਸ ਘਟਨਾ ਸਬੰਧੀ ਗੁਆਂਢੀਆਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ। ਜਿਸ ਮਗਰੋਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਥਰਮਲ ਪਲਾਂਟ ਸਕੂਲ ਦੇ ਸੇਵਾਮੁਕਤ ਅਧਿਆਪਕ ਹਰਚਰਨ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰੀ ਡਾ.ਚਰਨਪ੍ਰੀਤ ਕੌਰ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।