Three smugglers arrest: ਭਾਰਤ-ਪਾਕਿਸਤਾਨ ਸਰਹੱਦ ਦੇ ਕੋਲ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਵਿੰਗ ਨੇ ਕਾਰਵਾਈ ਕਰਦਿਆਂ ਹੋਇਆਂ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਨਸ਼ਾ ਤਸਕਰਾਂ ਕੋਲੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਦਿੱਤਾ ਜਾਵੇਗਾ।


ਜਾਣਕਾਰੀ ਮਿਲਣ ਤੇ ਪੁਲਿਸ ਨੇ ਕੀਤੀ ਨਾਕੇਬੰਦੀ


ਜਾਣਕਾਰੀ ਮੁਤਾਬਕ ਸੀ.ਆਈ. ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਆਉਣ ਅਤੇ ਤਸਕਰਾਂ ਵੱਲੋਂ ਹੈਰੋਇਨ ਜ਼ਬਤ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਲੋਪੋਕੇ ਇਲਾਕੇ ਵਿੱਚ ਵਿਸ਼ੇਸ਼ ਨਾਕੇ ਲਗਾਏ ਗਏ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ 3 ਤਸਕਰ ਗੁਰਦੇਵ ਸਿੰਘ ਵਾਸੀ ਕੱਕੜ, ਗੁਰਲਾਲ ਸਿੰਘ ਵਾਸੀ ਬਚੀਵਿੰਡ ਅਤੇ ਜਤਿੰਦਰ ਸਿੰਘ ਵਾਸੀ ਪਿੰਡ ਮੋੜ ਨੂੰ ਰੋਕਿਆ ਗਿਆ। ਜਾਂਚ ਦੌਰਾਨ ਤਿੰਨਾਂ ਤਸਕਰਾਂ ਕੋਲੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 28 ਕਰੋੜ ਦੇ ਕਰੀਬ ਹੈ।


ਇਹ ਵੀ ਪੜ੍ਹੋ: ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਵੱਡਾ ਹੁੰਗਾਰਾ, ਬਸਪਾ ਆਗੂ ਰਛਪਾਲ ਸਿੰਘ ਤੇ ਸੀਪੀਐਫ ਆਗੂ ਮੇਲਾ ਸਿੰਘ ਆਪਣੇ ਸਮਰਥਕਾਂ ਸਮੇਤ ਆਪ 'ਚ ਸ਼ਾਮਲ


ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਲਿਆਉਣ ਦਾ ਸ਼ੱਕ


ਸੀਆਈ ਨੂੰ ਸ਼ੱਕ ਹੈ ਕਿ ਫੜੇ ਗਏ ਤਿੰਨਾਂ ਮੁਲਜ਼ਮਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ। ਇਹ ਖੇਪ ਪਾਕਿਸਤਾਨ ਤੋਂ ਲਿਆਂਦੀ ਗਈ ਸੀ ਅਤੇ ਤਿੰਨੇ ਤਸਕਰ ਇਸ ਨੂੰ ਅੱਗੇ ਦੀ ਡਿਲੀਵਰੀ ਲਈ ਸਰਹੱਦ ਤੋਂ ਚੁੱਕਣ ਜਾ ਰਹੇ ਸਨ। ਪੁਲਿਸ ਛੇਤੀ ਹੀ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਖੇਪ ਅਤੇ ਡਿਲੀਵਰੀ ਨਾਲ ਸਬੰਧਤ ਹੋਰ ਚਿਹਰੇ ਵੀ ਫੜੇ ਜਾ ਸਕਣ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amritpal Singh: ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਅੰਮ੍ਰਿਤਪਾਲ ਸਿੰਘ ਬਾਰੇ ਰਿਪੋਰਟ, ਪਨਾਹ ਦੇਣ ਵਾਲਿਆਂ ਦਾ ਵੇਰਵਾ ਮੰਗਿਆ