ਸਰਹਾਲੀ: ਤਰਨ ਤਾਰਨ ਦੇ ਪਿੰਡ ਸਰਹਾਲੀ ਵਿੱਚ ਨੈਸ਼ਨਲ ਹਾਈਵੇ-54 'ਤੇ ਟੈਰਕਟਰ-ਟਰਾਲੀ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਈ ਹੈ। ਇਸ ਟੱਕਰ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜਖ਼ਮੀ ਹੋਏ ਹਨ। ਇਸ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤਰਨ ਤਾਰਨ ਤੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।



ਹਾਸਲ ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ 'ਤੇ 15 ਦੇ ਕਰੀਬ ਵਿਅਕਤੀ ਸਵਾਰ ਸਨ। ਸਾਰੇ ਵਿਅਕਤੀ ਜ਼ਿਲ੍ਹਾ ਫਰੀਦਕੋਟ ਦੇ ਗਦਰਾ ਤੋਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਤਰਨ ਤਾਰਨ ਦੇ ਪਿੰਡ ਸਰਹਾਲੀ ਕੋਲ ਪਹੁੰਚੇ ਤਾਂ ਤੇਜ਼ ਰਫਤਾਰ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਨੌਜਵਾਨ ਨੇ ਦੱਸਿਆ ਕਿ ਪਿੰਡ ਗੰਧਰਾ ਤੋਂ ਕਰੀਬ 15 ਨੌਜਵਾਨ ਟੈਰਕਟਰ ਟਰਾਲੀ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਆ ਰਹੇ ਸੀ। ਜਦੋਂ ਉਹ ਪਿੰਡ ਸਰਹਾਲੀ ਕੋਲ ਪਹੁੰਚੇ ਤਾਂ ਪਿਛੋਂ ਤੇਜ਼ ਰਫਤਾਰ ਆ ਰਹੇ ਟਰੱਕ ਨੇ ਸਾਈਡ ਮਾਰ ਦਿੱਤੀ ਤੇ ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤਰਨ ਤਾਰਨ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਤਰਨ ਤਾਰਨ ਹਸਪਤਾਲ ਦੇ ਐਸਐਮਓ ਡਾ ਧਵਨ ਨੇ ਦੱਸਿਆ ਕਿ ਐਕਸੀਡੈਂਟ ਕੇਸ ਪਾਇਆ ਹੈ ਤੇ ਨੌਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਐਕਸੀਡੈਂਟ ਦੌਰਾਨ 3 ਨੌਜਵਾਨਾਂ ਦੀ ਮੌਤ ਹੋਈ ਹੈ ਤੇ ਜਖ਼ਮੀ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਚਰੀ ਵਿਚ ਰੱਖ ਦਿੱਤਾ ਗਿਆ ਹੈ, ਜਿਨ੍ਹਾਂ ਦਾ ਪੋਸਮਾਰਟਮ ਕੀਤਾ ਜਾਵੇਗਾ।