ਜਲੰਧਰ : ਜਲੰਧਰ 'ਚ ਟਰਾਲਾ ਪਲਟਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ  ( Jalandhar )ਦੇ ਮਾਹਿਲਪੁਰ ਚੌਕ ਦੀ ਹੈ। ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਸਨ। ਇਸ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਹਾਈਵੇਅ 'ਤੇ ਆ ਰਿਹਾ ਟਰਾਲਾ ਅਚਾਨਕ ਇਕ ਮੋੜ ਨੇੜੇ ਟਰਨ ਲੈਂਦਾ ਹੈ। ਬੱਜਰੀ ਭਰੀ ਹੋਣ ਕਰਕੇ ਟਰਾਲਾ ਆਪਣਾ ਸੰਤੁਲਨ ਗੁਆ ​​ਬੈਠਦਾ ਹੈ ਅਤੇ ਪਲਟ ਜਾਂਦਾ ਹੈ। 

 


 

ਸਾਹਮਣੇ ਤੋਂ ਆ ਰਹੀਆਂ ਦੋ ਕਾਰਾਂ ਟਰਾਲੇ ਦੀ ਚਪੇਟ 'ਚ ਆ ਜਾਂਦੀਆਂ ਹਨ। ਇਸ ਹਾਦਸੇ ਕਾਰਨ (Road Accident )ਕਾਰ ਵਿੱਚ ਸਵਾਰ ਮਾਤਾ-ਪਿਤਾ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਦੂਸਰੀ ਕਾਰ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ ਪਰ ਉਸ ਵਿਚ ਸਵਾਰ ਸਾਰੇ ਵਾਲ-ਵਾਲ ਬਚ ਗਏ ਹਨ। ਇਹ ਘਟਨਾ ਹਾਈਵੇਅ 'ਤੇ ਲੱਗੇ ਕੈਮਰਿਆਂ 'ਚ ਕੈਦ ਹੋ ਗਈ ਹੈ। ਹਾਦਸੇ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੇਜਰ ਸਿੰਘ ਫ਼ਰਾਰ ਹੋ ਗਿਆ ਹੈ।

 


 

ਹਾਦਸੇ ਦਾ ਸ਼ਿਕਾਰ ਹੋਏ ਪਤੀ-ਪਤਨੀ ਆਪਣੇ ਬੇਟੇ ਨਾਲ ਬਟਾਲਾ ਤੋਂ ਗੜ੍ਹਸ਼ੰਕਰ ਜਾ ਰਹੇ ਸਨ ਪਰ ਰਸਤੇ ਵਿੱਚ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ ਹੈ। ਬਹਿਰਾਮ ਪੁਲੀਸ ਨੇ ਟਰਾਲਾ ਚਾਲਕ ਮੇਜਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੌਕੇ ’ਤੇ ਜੇਸੀਬੀ ਮਸ਼ੀਨ ਮੰਗਵਾ ਕੇ ਕਾਰ ਵਿੱਚ ਦੱਬੇ ਤਿੰਨ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਹੈ। ਫਿਲਹਾਲ ਮੌਕੇ ਤੋਂ ਫਰਾਰ ਹੋਏ ਡਰਾਈਵਰ ਦੀ ਭਾਲ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।