Ludhiana Triple Murder : ਲੁਧਿਆਣਾ 'ਚ ਇੱਕੋ ਪਰਿਵਾਰ ਦੇ 3 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਸਨਸਨੀਖੇਜ਼ ਘਟਨਾ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਨਿਊ ਜਨਕਪੁਰੀ ਵਿੱਚ ਵਾਪਰੀ ਹੈ। ਘਟਨਾ ਦਾ ਪਤਾ ਸਵੇਰੇ 10 ਵਜੇ ਉਸ ਸਮੇਂ ਲੱਗਾ ਜਦੋਂ ਦੁੱਧ ਵਾਲਾ ਉਨ੍ਹਾਂ ਦੇ ਘਰ ਆਇਆ।
ਦੁੱਧ ਲੈਣ ਲਈ ਜਦੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਸ਼ੱਕ ਪੈਣ 'ਤੇ ਦੁੱਧ ਵਾਲੇ ਨੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਤਿੰਨ ਲਾਸ਼ਾਂ ਪਈਆਂ ਸਨ। ਜਿਸ 'ਚ 2 ਬੈੱਡ 'ਤੇ ਅਤੇ ਉਸੇ ਕਮਰੇ ਵਿੱਚ ਹੇਠਾਂ ਫਰਸ਼ 'ਤੇ ਪਈ ਹੋਈ ਸੀ।
ਮ੍ਰਿਤਕਾਂ ਦੀ ਪਛਾਣ ਚਮਨ ਲਾਲ, ਉਸਦੀ ਪਤਨੀ ਸੁਰਿੰਦਰ ਕੌਰ ਤੇ ਮਾਤਾ ਬਚਨ ਕੌਰ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 70 ਤੋਂ 90 ਸਾਲ ਦੇ ਵਿਚਕਾਰ ਹੈ। ਉਹਨਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਗੁਆਂਢੀਆਂ ਦਾ ਕਹਿਣਾ ਹੈ ਕਿ ਕੱਲ੍ਹ ਪੂਰਾ ਦਿਨ ਪਰਿਵਾਰ ਦੇ ਤਿੰਨੇ ਮੈਂਬਰ ਘਰੋਂ ਬਾਹਰ ਨਹੀਂ ਆਏ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਹ ਕਤਲ 5 ਜੁਲਾਈ ਦੀ ਸ਼ਾਮ ਨੂੰ ਹੋਇਆ ਹੈ।
ਕਤਲ ਗਲਾ ਘੁੱਟ ਕੇ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ 'ਤੇ ਚਾਕੂ ਦੇ ਨਿਸ਼ਾਨ ਵੀ ਮਿਲੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਕਤਲ ਵਿੱਚ ਕਿਸੇ ਜਾਣਕਾਰ ਦਾ ਹੱਥ ਹੋ ਸਕਦਾ ਹੈ।
ਗੈਸ ਸਿਲੰਡਰ ਵੀ ਮਿਲਿਆ ਖੁੱਲ੍ਹਾ
ਪੁਲਿਸ ਨੇ ਦੱਸਿਆ ਕਿ ਘਰ ਦੇ ਅੰਦਰ ਸਾਰੇ ਦਰਵਾਜੇ ਬੰਦ ਸਨ। ਬਾਹਰ ਜਾਣ ਦਾ ਕੋਈ ਰਸਤਾ ਨਹੀਂ ਹੈ, ਇਸ ਲਈ ਇਹ ਸਮਝ ਨਹੀਂ ਆ ਰਿਹਾ ਕਿ ਕਾਤਲ ਅੰਦਰ ਕਿਵੇਂ ਆ ਗਿਆ? ਇਸ ਤੋਂ ਇਲਾਵਾ ਘਰ ਦੇ ਅੰਦਰ ਪਿਆ ਗੈਸ ਸਿਲੰਡਰ ਵੀ ਖੁੱਲ੍ਹਾ ਮਿਲਿਆ ਹੈ।
ਥਾਣਾ ਸਲੇਮਟਾਬਰੀ ਦੇ ਐਸਐਚਓ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਕਤਲ ਦਾ ਕਾਰਨ ਕੀ ਹੈ, ਇਸ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ