Road Accident : ਦੇਸ਼ ਭਰ 'ਚ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਬਰਵਾਲਾ ਤੋਂ ਸਾਹਮਣੇ ਆਇਆ ਹੈ , ਜਿੱਥੇ ਪੰਚਕੂਲਾ ਵਿੱਚ ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ ਦੋ ਭਰਾਵਾਂ ਅਤੇ ਇੱਕ ਭੈਣ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
ਮ੍ਰਿਤਕ ਦੇ ਪਿਤਾ ਪਵਨ ਕੁਮਾਰ ਨੇ ਦੱਸਿਆ ਕਿ ਇਹ ਸਾਰੇ ਪਿੰਡ ਬਰੇਲੀ ਦੇ ਵਸਨੀਕ ਹਨ। ਤਿੰਨੋਂ ਇੱਕ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਖਤੌਲੀ ਨੂੰ ਆ ਰਹੇ ਸਨ ਕਿ ਰਸਤੇ ਵਿੱਚ ਇੱਕ ਸਕਾਰਪੀਓ ਕਾਰ ਨੇ ਤਿੰਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿ ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।