crime news: ਘਰ 'ਚ ਵੜ ਕੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਕੰਨਾਂ ਦੀਆਂ ਵਾਲੀਆਂ ਖੋਹ ਕੇ ਨੌਜਵਾਨ ਹੋਏ ਫਰਾਰ
Crime news: ਖੰਨਾ ਦੇ ਬੂਥਗੜ੍ਹ ‘ਚੋ ਦੋ ਨੌਜਵਾਨਾਂ ਵਲੋਂ ਬਜ਼ੁਰਗ ਮਹਿਲਾ ‘ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋਵੇਂ ਨੌਜਵਾਨ ਮਹਿਲਾ ਦੀ ਕੰਨਾਂ ਦੀਆਂ ਵਾਲੀਆਂ ਲੈ ਕੇ ਫਰਾਰ ਹੋ ਗਏ।
Khanna crime news: ਖੰਨਾ ਦੇ ਬੂਥਗੜ੍ਹ ‘ਚੋਂ ਦੋ ਨੌਜਵਾਨਾਂ ਵਲੋਂ ਬਜ਼ੁਰਗ ਮਹਿਲਾ ‘ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋਵੇਂ ਨੌਜਵਾਨ ਬਜ਼ੁਰਗ ਮਹਿਲਾ ਦੇ ਘਰ ਵੜ ਕੇ ਕੰਨਾਂ ਦੀਆਂ ਵਾਲੀਆਂ ਲੈ ਕੇ ਫਰਾਰ ਹੋ ਗਏ।
ਬਜ਼ੁਰਗ ਮਹਿਲਾ ਨੂੰ ਸਿਵਲ ਹਸਪਤਾਲ ਕਰਵਾਇਆ ਗਿਆ ਦਾਖਲ
ਹਮਲਾ ਕਰਨ ਤੋਂ ਬਾਅਦ ਮਹਿਲਾ ਨੂੰ ਖੰਨਾ ਦੇ ਸਿਵਿਲ ਹਸਪਤਾਲ ਲਿਜਾਇਆ ਗਿਆ, ਜਿਥੋਂ ਮਹਿਲਾ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਮਹਿਲਾ ਦੀ ਧੀ ਰਸ਼ਮੀ ਅਤੇ ਜਵਾਈ ਵਰੁਣ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਘਰ ਵਿੱਚ ਇਕੱਲੀ ਸੀ, ਦੋ ਨੌਜਵਾਨ ਆਏ, ਉਨ੍ਹਾਂ ਨੇ ਮਹਿਲਾ ਕੋਲੋਂ ਪਾਣੀ ਮੰਗਿਆ ਤੇ ਇੰਨੀ ਹੀ ਦੇਰ ਵਿੱਚ ਮਹਿਲਾ ‘ਤੇ ਹਮਲਾ ਕਰਕੇ ਦੋਵੇਂ ਕੰਨਾਂ ਦੀਆਂ ਵਾਲੀਆਂ ਲੈ ਕੇ ਫਰਾਰ ਹੋ ਗਏ। ਉੱਥੇ ਹੀ ਡਾਕਟਰ ਦਾ ਕਹਿਣਾ ਹੈ ਕਿ ਮਹਿਲਾ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ ਜਿਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Fazilka news: ਆਖਿਰ ਲੱਭ ਗਿਆ ਢਾਈ ਕਰੋੜ ਦਾ ਮਾਲਕ, ਇੰਨੇ ਦਿਨਾਂ ਤੋਂ ਸੀ ਭਾਲ ਜਾਰੀ...
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ, ਦੇਖੀ ਜਾ ਰਹੀ ਸੀਸੀਟੀਵੀ ਫੁਟੇਜ
ਉੱਥੇ ਹੀ ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਮਹਿਲਾ ‘ਤੇ ਜਾਨਲੇਵਾ ਹਮਲਾ ਕਰਕੇ ਸਨੈਚਿੰਗ ਕੀਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਅਗਲੇਰੀ ਕਾਰਵਾਈ ਕਰਕੇ ਅਜਿਹੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਛੇਤੀ ਹੀ ਫੜਿਆ ਜਾਵੇਗਾ।
ਇਹ ਵੀ ਪੜ੍ਹੋ: ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ 'ਚ ਭਿਆਨਕ ਸੜਕ ਹਾਦਸਾ , ਪੰਜਾਬ ਪੁਲਿਸ ਦੇ 2 ਜਵਾਨਾਂ ਦੀ ਮੌਤ, ਫੌਜ ਦੇ 4 ਜਵਾਨ ਜ਼ਖਮੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।