ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਭਮਬੋਤੜ ਵਿੱਚ 17 ਸਾਲਾ ਨਾਬਾਲਗ ਲੜਕੀ ਨੇ ਦੋ ਮੁੰਡਿਆਂ ਵਲੋਂ ਛੇੜਛਾੜ ਕਰਨ ਤੇ ਖੁਦਕੁਸ਼ੀ ਕਰ ਲਈ।ਪੀੜਤ ਲੜਕੀ ਨੇ ਸਲਫਾਸ ਨਿਘਲ ਲਈ ਸੀ।ਜਿਸ ਮਗਰੋਂ ਉਸਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਅਤੇ ਜੇਰੇ ਇਲਾਜ ਉਸਦੀ ਮੌਤ ਹੋ ਗਈ।ਫਿਲਹਾਲ ਪੁਲਿਸ ਨੇ ਮ੍ਰਿਤਕ ਲੜਕੀ ਦੇ ਬਾਪ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।


ਮ੍ਰਿਤਕ ਦੇ ਬਾਪ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਲੜਕੀ 12ਵੀਂ ਕਲਾਸ ਦੀ ਵਿਦਿਆਰਥਣ ਸੀ।ਉਨ੍ਹਾਂ ਦੇ ਪਿੰਡ ਦੇ ਦੋ ਲੜਕੇ ਲੜਕੀ ਨੂੰ ਸਕੂਲ ਆਉਂਦੇ ਜਾਂਦੇ ਪਰੇਸ਼ਾਨ ਕਰਦੇ ਸੀ।ਲੜਕੀ ਦੇ ਬਾਪ ਨੇ ਦੋਸ਼ ਲਾਇਆ ਕਿ ਲੜਕੇ ਉਸਦੀ ਲੜਕੀ ਨੂੰ ਫੋਨ ਕਰਕੇ ਵੀ ਪਰੇਸ਼ਾਨ ਕਰਦੇ ਸੀ।


ਉਸ ਨੇ ਦੱਸਿਆ ਕਿ ਜਦੋਂ ਉਹ ਸਾਰੇ ਘਰ ਮੌਜੂਦ ਸੀ ਤਾਂ ਲੜਕੀ ਨੇ ਅਚਾਨਕ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀ।ਜਿਸ ਤੋਂ ਬਾਅਦ ਉਸਨੇ ਪਰਿਵਾਰ ਨੂੰ ਦੱਸਿਆ ਕਿ ਉਸਨੇ ਸਲਫਾਸ ਖਾ ਲਈ ਹੈ।ਮ੍ਰਿਤਕ ਦੇ ਬਾਪ ਨੇ ਆਰੋਪੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।


ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਤੇ ਧਾਰਾ 306 ਦੇ ਤਹਿਤ ਮਾਮਲਾ ਦਰਜ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।