Hoshiarpur news: ਬੀਤੀ ਰਾਤ ਪਿੰਡ ਤਲਵੰਡੀ ਸੱਲਾ ਵਿਖੇ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਵਰਤਾ ਰਹੇ ਨੌਜਵਾਨ ਦੀ ਮੌਤ ਦਾ ਕਾਰਨ ਬਣੇ 11 ਨੌਜਵਾਨਾਂ ਖਿਲਾਫ ਥਾਣਾ ਟਾਂਡਾ ਉੜਮੁੜ ਦੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਮਾਰੇ ਗਏ ਨੌਜਵਾਨ ਦੀ ਪਛਾਣ ਸਾਹਿਲ ਵਜੋਂ ਹੋਈ ਹੈ।
ਕਤਲ ਕੀਤੇ ਗਏ ਨੌਜਵਾਨ ਦੇ ਪਿਤਾ ਕਸ਼ਮੀਰਾ ਲਾਲ ਪੁੱਤਰ ਬਚਨ ਰਾਮ ਵਾਸੀ ਪੱਟੀ ਤਲਵੰਡੀ ਸੱਲਾ ਦੇ ਬਿਆਨਾਂ ਦੇ ਆਧਾਰ 'ਤੇ ਅਭਿਸ਼ੇਕ ਅਭੀ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਸੱਲਾ, ਅੰਮ੍ਰਿਤਪਾਲ ਸਿੰਘ ਪੁੱਤਰ ਵਿਜੇ ਕੁਮਾਰ, ਆਸ਼ੂ ਉਰਫ਼ ਅਸ਼ੀਸ਼, ਐੱਸ. ਵਿਜੇ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮਾਨਪੁਰ, ਲਾਡੀ ਪੁੱਤਰ ਕੁਲਦੀਪ ਵਾਸੀ ਤਲਵੰਡੀ ਸੱਲਾ, ਸ਼ਿਵ ਚਰਨਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਮਾਨਪੁਰ, ਦੀਪੂ ਉਰਫ਼ ਦੀਪ ਵਾਸੀ ਮਾਨਪੁਰ, ਪੰਮਾ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਸ਼ਮੀਰਾ ਲਾਲ ਨੇ ਦੱਸਿਆ ਕਿ ਸਾਲ 2021 ਵਿੱਚ ਉਸ ਦੇ ਲੜਕੇ ਦੀ ਮੁਲਜ਼ਮ ਆਸ਼ੂ ਨਾਲ ਲੜਾਈ ਹੋ ਗਈ ਸੀ ਅਤੇ ਵਿਦੇਸ਼ ਤੋਂ ਵਾਪਸ ਆਉਣ ’ਤੇ ਵੀ ਉਸ ਦੀ ਉਨ੍ਹਾਂ ਦੇ ਪੁੱਤਰ ਨਾਲ ਝਗੜਾ ਹੋਇਆ ਸੀ।
ਇਹ ਵੀ ਪੜ੍ਹੋ: Sangrur News: ਮਾਨ ਸਰਕਾਰ ਦੇ ਫ਼ੈਸਲੇ ਦਾ ਅਸਰ, ਇੰਤਕਾਲਾਂ ਦੇ 427 ਲੰਬਿਤ ਮਾਮਲਿਆਂ ਦਾ ਕੀਤਾ ਨਿਪਟਾਰਾ
ਇਸੇ ਰੰਜਿਸ਼ ਦੇ ਚੱਲਦਿਆਂ ਬੀਤੀ ਰਾਤ ਕਰੀਬ 8.15 ਵਜੇ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਦੇ ਲੜਕੇ 'ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਸ ਦਾ ਲੜਕਾ ਆਪਣੇ ਭਰਾ ਗੌਰਵ ਨਾਲ ਪਿੰਡ 'ਚ ਨਗਰ ਕੀਰਤਨ ਦੇ ਨਾਲ ਜਾਣ ਲਈ ਦੁੱਧ ਦਾ ਲੰਗਰ ਤਿਆਰ ਕਰ ਰਿਹਾ ਸੀ।
ਇਸੇ ਦੌਰਾਨ ਚਾਰਾ ਲੈ ਕੇ ਇਕ ਟਰੈਕਟਰ ਅਤੇ ਛੋਟੀ ਟਰਾਲੀ 'ਤੇ ਸਵਾਰ ਹੋ ਕੇ ਆਏ ਦੋਸ਼ੀਆਂ ਨੇ ਉਸ ਦੇ ਲੜਕੇ 'ਤੇ ਲੋਹੇ ਦੀ ਰਾਡ, ਬੇਸਬਾਲ ਆਦਿ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜਦੋਂ ਉਹ ਅਤੇ ਉਸ ਦਾ ਭਰਾ ਮਲਕੀਤ ਲਾਲ ਸਾਹਿਲ ਨੂੰ ਬਚਾਉਣ ਲਈ ਅੱਗੇ ਆਏ ਤਾਂ ਉਨ੍ਹਾਂ 'ਤੇ ਵੀ ਜਾਨਲੇਵਾ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਉਸ ਦੇ ਲੜਕੇ ਦਾ ਮੋਬਾਈਲ ਫੋਨ ਵੀ ਖੋਹ ਲਿਆ। ਜਦੋਂ ਸੰਗਤ ਇਕੱਠੀ ਹੋਈ ਤਾਂ ਸਾਰੇ ਹਮਲਾਵਰ ਉਥੋਂ ਫ਼ਰਾਰ ਹੋ ਗਏ।
ਉਨ੍ਹਾਂ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਸਾਹਿਲ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Truck driver protest: ਮੁੜ ਸਰਕਾਰ ਵਿਰੁੱਧ ਡਰਾਈਵਰ ਅਤੇ ਟੈਕਸੀ ਯੂਨੀਅਨ ਨੇ ਖੋਲ੍ਹਿਆ ਮੋਰਚਾ, 2 ਦਿਨਾਂ ਦਾ ਦਿੱਤਾ ਅਲਟੀਮੇਟਮ