ਪੜਚੋਲ ਕਰੋ

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਬੈਂਕ ਤੋਂ ਕਰਜ਼ਾ ਲੈ ਕੇ ਫ਼ਰਾਡ ਕਰਨ ਵਾਲਾ ਭਗੌੜਾ ਦੋਸ਼ੀ ਵਿਜੀਲੈਂਸ ਨੇ ਕੀਤਾ ਕਾਬੂ

ਵਿਜੀਲੈਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਸ ਇਨਕੁਆਰੀ ਨੰਬਰ 10/2017 ਜਿਲਾ ਜਲੰਧਰ ਦੀ ਪੜਤਾਲ ’ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਦਰਜ ਹੋਇਆ ਸੀ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਦੋਸ਼ੀ ਸਤੀਸ਼ ਝਾਅ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਤੇ ਮਿਲੀਭੁਗਤ ਨਾਲ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗਿ੍ਰਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਸ ਇਨਕੁਆਰੀ ਨੰਬਰ 10/2017 ਜਿਲਾ ਜਲੰਧਰ ਦੀ ਪੜਤਾਲ ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਦਰਜ ਹੋਇਆ ਸੀ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕਰਜਾ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਬੈਕ ਪੈਨਲ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਮਨਜ਼ੂਰ ਕਰਵਾਇਆ ਸੀ।

ਉਨਾਂ ਦੱਸਿਆ ਕਿ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 16 ਦੋਸ਼ੀ ਹਨ ਜਿਨਾਂ ਵਿੱਚੋਂ ਛੇ ਦੋਸ਼ੀਆਂ ਰਾਜ ਕੁਮਾਰ ਵਾਸੀ ਠਠਿਆਲਾ ਮੁਹੱਲਾ, ਫਗਵਾੜਾ, ਵੈਲੂਅਰ ਸਤੀਸ਼ ਕੁਮਾਰ ਸ਼ਰਮਾ, ਸੁਭਾਸ਼ ਕੁਮਾਰ ਵਾਸੀ ਮਹਿੰਦਵਾਣੀ, ਜ਼ਿਲਾ ਹੁਸ਼ਿਆਰਪੁਰ, ਅਵਤਾਰ ਸਿੰਘ ਵਾਸੀ ਆਸ਼ਾ ਪਾਰਕ ਕਲੋਨੀ, ਫਗਵਾੜਾ, ਪੰਕਜ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਅਤੇ ਰਜੇਸ਼ ਕੁਮਾਰ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗਿ੍ਰਫਤਾਰੀ ਲਈ ਵਿਜੀਲੈਂਸ ਬਿਉਰੋ ਵੱਲੋਂ ਭਾਲ ਕੀਤੀ ਜਾ ਰਹੀ ਹੈ ਜਿਨਾਂ ਨੂੰ ਜਲਦ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।

ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਚੱਕ ਹਕੀਮ ਦੇ ਕੁੱਲ ਰਕਬਾ 35 ਕਨਾਲ 03 ਮਰਲੇ ਵਿੱਚ ਭਾਈ ਘਨੱਈਆ ਇਨਕਲੇਵ ਨਾਮੀ ਰਿਹਾਇਸ਼ੀ ਕਾਲੋਨੀ ਬਣੀ ਹੋਈ ਹੈ। ਇਸ ਕਾਲੋਨੀ ਦੇ ਉਕਤ ਖਸਰਾ ਨੰਬਰਾਂ ਦੇ ਰਕਬੇ ਵਿੱਚੋ ਸੁਖਵਿੰਦਰ ਕੌਰ ਅਟਵਾਲ ਤੇ ਮਨਿੰਦਰ ਕੌਰ ਅਟਵਾਲ ਦੀ 8 ਕਨਾਲ 15 ਮਰਲੇ ਦੀ ਹਿੱਸਾ ਬਰਾਬਰ ਮਾਲਕੀ ਹੈ ਜਿਹਨਾ ਨੇ ਆਪਣੀ ਜਮੀਨ ਦੀ ਦੇਖਭਾਲ ਅਤੇ ਖਰੀਦੋ-ਫਰੋਖਤ ਲਈ ਗੁਰਚਰਨ ਸਿੰਘ ਅਟਵਾਲ ਵਾਸੀ ਪਿੰਡ ਅਨੋਖਵਾਲ ਨੂੰ ਦੋ ਵੱਖ-ਵੱਖ ਦਸਤਾਵੇਜ਼ਾਂ ਰਾਂਹੀ ਮੁਖਤਿਆਰੇ ਆਮ ਮੁਕੱਰਰ ਕੀਤਾ ਹੋਇਆ ਸੀ ਜਿਸ ਨੇ ਅੱਗੇ ਰਾਜ ਕੁਮਾਰ ਵਾਸੀ ਠਠਿਆਰਾ ਮੁਹੱਲਾ, ਫਗਵਾੜਾ ਨੂੰ ਮੁਖਤਿਆਰੇ ਖਾਸ ਮੁਕੱਰਰ ਕਰ ਦਿੱਤਾ।

ਉਨਾਂ ਦੱਸਿਆ ਕਿ ਰਾਜ ਕੁਮਾਰ ਦੇ ਦੱਸਣ ਅਨੁਸਾਰ ਉਹ ਸਾਲ 2009-10 ਦੌਰਾਨ ਉਕਤ ਅਵਤਾਰ ਸਿੰਘ ਫਗਵਾੜਾ ਕੋਲ ਪ੍ਰਾਈਵੇਟ ਤੌਰ ਤੇ ਕੰਮ ਕਰਦਾ ਸੀ ਤਾਂ ਇਹ ਦਸਤਾਵੇਜ਼ ਉਸ ਦੇ ਮਾਲਕ ਅਵਤਾਰ ਸਿੰਘ ਨੇ ਨਾਲ ਸਾਜਬਾਜ ਹੋ ਕੇ ਉਸ ਦੇ ਨਾਮ ਰਜਿਸਟਰਡ ਕਰਵਾਇਆ ਸੀ। ਗੁਰਚਰਨ ਸਿੰਘ ਦਾ ਅਵਤਾਰ ਸਿੰਘ ਜਾਣਕਾਰ ਵੀ ਸੀ। ਪਿੰਡ ਚੱਕ ਹਕੀਮ ਵਿਖੇ ਭਾਈ ਘਨੱਈਆ ਇਨਕਲੇਵ ਕਾਲੋਨੀ ਦਾ ਕਰੀਬ 101 ਮਰਲੇ ਰਕਬਾ ਵੱਖ-ਵੱਖ ਪਲਾਟਾਂ ਦੇ ਰੂਪ ਵਿੱਚ ਵਿੱਕਰੀ ਹੋ ਜਾਣ ਤੋ ਬਾਅਦ ਕਰੀਬ-ਕਰੀਬ 74 ਮਰਲੇ ਰਕਬਾ, ਜੋ ਸੜਕਾਂ ਅਤੇ ਗਲੀਆਂ ਦਾ ਬਕਾਇਆ ਬਚ ਗਿਆ ਉਸ ਦੀ ਮਾਲਕੀ ਮਾਲ ਰਿਕਾਰਡ ਦੀ ਜਮਾਂਬੰਦੀ ਵਿੱਚ ਅਸਲ ਮਾਲਕਾਂ ਦੇ ਨਾਮ ਉਤੇ ਹੀ ਚੱਲ ਰਹੀ ਸੀ।

ਰਾਜ ਕੁਮਾਰ (ਮੁਖਤਿਆਰੇ ਖਾਸ) ਅਤੇ ਇਸ ਦੇ ਮਾਲਕ ਅਵਤਾਰ ਸਿੰਘ ਨੇ ਫਰਾਡ ਕਰਨ ਦੀ ਨੀਯਤ ਨਾਲ ਮਹਿਕਮਾ ਮਾਲ ਤੋਂ ਫਰਦ ਜਮਾਂਬੰਦੀ ਕਢਵਾ ਕੇ ਪਿੰਡ ਚੱਕ ਹਕੀਮ ਦੀ ਭਾਈ ਘਨੱਈਆ ਇਨਕਲੇਵ ਕਲੋਨੀ ਦੀਆਂ ਸੜਕਾਂ ਵਾਲੇ ਬਚਦੇ ਰਕਬੇ ਕਰੀਬ 74 ਮਰਲੇ ਵਿੱਚੋਂ ਛੋਟੇ-ਛੋਟੇ ਪਲਾਟ ਵੇਚਣ ਸਬੰਧੀ ਰਾਜ ਕੁਮਾਰ (ਮੁਖਤਿਆਰੇ ਖਾਸ) ਨੇ ਆਪਣੇ ਮਾਲਕ ਅਵਤਾਰ ਸਿੰਘ, ਪ੍ਰਦੀਪ ਕੁਮਾਰ, ਪੰਕਜ ਕੁਮਾਰ ਅਤੇ ਹੋਰ ਜਾਣਕਾਰੀ ਵਿਅਕਤੀਆਂ ਦੇ ਨਾਮ ਇਕਰਾਰਨਾਮੇ ਲਿਖ ਦਿੱਤੇ ਜੋ ਬਾਅਦ ਵਿੱਚ ਇਨਾਂ ਵਿਅਕਤੀਆਂ ਨੇ ਆਪਣੇ ਹੱਕ ਵਿੱਚ ਲਿਖੇ ਹੋਏ ਇਕਰਾਰਨਾਮੇ ਉਕਤ ਪੰਜਾਬ ਗ੍ਰਾਮੀਣ ਬੈਕ ਵਿਖੇ ਮੈਨੇਜਰ ਹਰਭਜਨ ਸਿੰਘ ਕਪੂਰ ਨੂੰ ਦੇ ਕੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ ਲੱਖਾਂ ਰੁਪਏ ਦਾ ਕਰਜਾ ਮੰਨਜੂਰ ਕਰਵਾ ਲਿਆ ਜਦੋ ਕਿ ਅਸਲ ਵਿੱਚ ਇਸ ਜਗਾ ਕੋਈ ਮਕਾਨ ਹੀ ਨਹੀਂ ਸੀ ਬਣ ਸਕਦਾ ਤੇ ਨਾ ਹੀ ਇੰਨਾਂ ਨੇ ਕਿਤੇ ਕੋਈ ਮਕਾਨ ਦੀ ਉਸਾਰੀ ਕਰਵਾਈ ਬਲਕਿ ਇਹਨਾਂ ਨੇ ਪਿੰਡ ਚੱਕ ਹਕੀਮ ਵਿੱਚ ਹੀ ਪੈਦੀਆਂ ਦੂਸਰੀਆਂ ਕਲੋਨੀਆਂ ਵਿੱਚ ਲੋਕਾਂ ਦੀਆਂ ਕੋਠੀਆਂ ਅੱਗੇ ਖੜੇ ਹੋ ਕੇ ਫਰਜ਼ੀ ਤੌਰ ਤੇ ਬੈਕ ਦੇ ਨਾਮ ਆੜ ਰਹਿਣ ਕਰਵਾ ਦਿੱਤੀਆਂ।

ਇਸ ਬਾਰੇ ਸਾਰੇ ਫਰਾਡ ਵਿੱਚ ਬੈਕ ਮੈੇਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਰਜਾ ਲੈਣ ਵਾਲੇ ਵਿਅਕਤੀਆਂ ਦਾ ਪੂਰਾ-ਪੂਰਾ ਸਾਥ ਦਿੱਤਾ ਜਿਸ ਕਰਕੇ ਇਨਾਂ ਦੋਵਾਂ ਦੀ ਕਰਜਾ ਲੈਣ ਵਾਲੇ ਉਕਤ ਵਿਅਕਤੀਆਂ ਨਾਲ ਮਿਲੀਭੁਗਤ ਹੋਣ ਕਰਕੇ ਬੈਂਕ ਤੇ ਸਰਕਾਰ ਨੂੰ ਕੁੱਲ ਰਕਮ 3,40,71,000 ਰੁਪਏ ਦਾ ਵਿੱਤੀ ਨੁਕਸਾਨ ਹੋਣਾ ਸਾਬਤ ਹੋਇਆ ਸੀ।

ਇਸੇ ਤਰਾਂ ਉਕਤ ਦੋਸ਼ੀ ਸਤੀਸ਼ ਝਾਅ ਵੱਲੋਂ ਵੀ ਮਿਤੀ 30-06-2015 ਨੂੰ ਇੱਕ ਸਾਢੇ 5 ਮਰਲੇ ਦਾ ਪਲਾਟ ਖਰੀਦਣ ਤੋ ਬਾਅਦ ਇੰਤਕਾਲ ਨੰਬਰ ਮੰਨਜੂਰ ਕਰਵਾ ਕੇ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਉਕਤ ਪੰਜਾਬ ਗ੍ਰਾਮੀਣ ਬੈਕ ਤੋਂ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋ 25,00,000 ਰੁਪਏ ਦਾ ਕਬਜਾ ਮੰਨਜੂਰ ਕਰਵਾ ਲਿਆ ਗਿਆ ਜਦੋਂ ਕਿ ਅਸਲ ਵਿੱਚ ਇਸ ਨੇ ਕੋਈ ਮਕਾਨ ਦੀ ਉਸਾਰੀ ਹੀ ਨਹੀ ਕਰਵਾਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੰਘਣੀ ਧੁੰਦ ਨੇ ਪਰੇਸ਼ਾਨ ਕੀਤੇ ਲੋਕ; ਪੰਜਾਬੀ ਅਦਾਕਾਰਾ ਦਾ ਹੋਇਆ ਐਕਸੀਡੈਂਟ, ਇੱਕ ਇੰਸਪੈਕਟਰ ਦੀ ਵੀ ਹੋਈ ਮੌਤ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੰਘਣੀ ਧੁੰਦ ਨੇ ਪਰੇਸ਼ਾਨ ਕੀਤੇ ਲੋਕ; ਪੰਜਾਬੀ ਅਦਾਕਾਰਾ ਦਾ ਹੋਇਆ ਐਕਸੀਡੈਂਟ, ਇੱਕ ਇੰਸਪੈਕਟਰ ਦੀ ਵੀ ਹੋਈ ਮੌਤ...
Chandigarh News: ਚੰਡੀਗੜ੍ਹ 'ਚ ਪਿਆਕੜਾਂ ਵਿਚਾਲੇ ਮੱਚਿਆ ਹਾਹਾਕਾਰ, ਸ਼ਰਾਬ ਦੇ 16 ਠੇਕੇ ਸੀਲ; ਲਾਇਸੈਂਸ ਵੀ ਰੱਦ ਜਾਂ ਮੁਅੱਤਲ ਕੀਤੇ ਜਾਣਗੇ: ਜਾਣੋ ਕਿਉਂ ਹੋਈ ਕਾਰਵਾਈ?
ਚੰਡੀਗੜ੍ਹ 'ਚ ਪਿਆਕੜਾਂ ਵਿਚਾਲੇ ਮੱਚਿਆ ਹਾਹਾਕਾਰ, ਸ਼ਰਾਬ ਦੇ 16 ਠੇਕੇ ਸੀਲ; ਲਾਇਸੈਂਸ ਵੀ ਰੱਦ ਜਾਂ ਮੁਅੱਤਲ ਕੀਤੇ ਜਾਣਗੇ: ਜਾਣੋ ਕਿਉਂ ਹੋਈ ਕਾਰਵਾਈ?
Punjabi Singer Miss Pooja: ਪੰਜਾਬੀ ਗਾਇਕਾ ਮਿਸ ਪੂਜਾ ਦੀ ਮੌਤ ਦੀ ਖਬਰ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਹਾਹਾਕਾਰ, ਜਾਣੋ ਇੰਟਰਨੈੱਟ 'ਤੇ ਵਾਇਰਲ ਖਬਰਾਂ ਦਾ ਸੱਚ...
ਪੰਜਾਬੀ ਗਾਇਕਾ ਮਿਸ ਪੂਜਾ ਦੀ ਮੌਤ ਦੀ ਖਬਰ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਹਾਹਾਕਾਰ, ਜਾਣੋ ਇੰਟਰਨੈੱਟ 'ਤੇ ਵਾਇਰਲ ਖਬਰਾਂ ਦਾ ਸੱਚ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੰਘਣੀ ਧੁੰਦ ਨੇ ਪਰੇਸ਼ਾਨ ਕੀਤੇ ਲੋਕ; ਪੰਜਾਬੀ ਅਦਾਕਾਰਾ ਦਾ ਹੋਇਆ ਐਕਸੀਡੈਂਟ, ਇੱਕ ਇੰਸਪੈਕਟਰ ਦੀ ਵੀ ਹੋਈ ਮੌਤ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੰਘਣੀ ਧੁੰਦ ਨੇ ਪਰੇਸ਼ਾਨ ਕੀਤੇ ਲੋਕ; ਪੰਜਾਬੀ ਅਦਾਕਾਰਾ ਦਾ ਹੋਇਆ ਐਕਸੀਡੈਂਟ, ਇੱਕ ਇੰਸਪੈਕਟਰ ਦੀ ਵੀ ਹੋਈ ਮੌਤ...
Chandigarh News: ਚੰਡੀਗੜ੍ਹ 'ਚ ਪਿਆਕੜਾਂ ਵਿਚਾਲੇ ਮੱਚਿਆ ਹਾਹਾਕਾਰ, ਸ਼ਰਾਬ ਦੇ 16 ਠੇਕੇ ਸੀਲ; ਲਾਇਸੈਂਸ ਵੀ ਰੱਦ ਜਾਂ ਮੁਅੱਤਲ ਕੀਤੇ ਜਾਣਗੇ: ਜਾਣੋ ਕਿਉਂ ਹੋਈ ਕਾਰਵਾਈ?
ਚੰਡੀਗੜ੍ਹ 'ਚ ਪਿਆਕੜਾਂ ਵਿਚਾਲੇ ਮੱਚਿਆ ਹਾਹਾਕਾਰ, ਸ਼ਰਾਬ ਦੇ 16 ਠੇਕੇ ਸੀਲ; ਲਾਇਸੈਂਸ ਵੀ ਰੱਦ ਜਾਂ ਮੁਅੱਤਲ ਕੀਤੇ ਜਾਣਗੇ: ਜਾਣੋ ਕਿਉਂ ਹੋਈ ਕਾਰਵਾਈ?
Punjabi Singer Miss Pooja: ਪੰਜਾਬੀ ਗਾਇਕਾ ਮਿਸ ਪੂਜਾ ਦੀ ਮੌਤ ਦੀ ਖਬਰ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਹਾਹਾਕਾਰ, ਜਾਣੋ ਇੰਟਰਨੈੱਟ 'ਤੇ ਵਾਇਰਲ ਖਬਰਾਂ ਦਾ ਸੱਚ...
ਪੰਜਾਬੀ ਗਾਇਕਾ ਮਿਸ ਪੂਜਾ ਦੀ ਮੌਤ ਦੀ ਖਬਰ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਹਾਹਾਕਾਰ, ਜਾਣੋ ਇੰਟਰਨੈੱਟ 'ਤੇ ਵਾਇਰਲ ਖਬਰਾਂ ਦਾ ਸੱਚ...
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
Embed widget