TMC Leader Murder Before Polling: ਪੱਛਮੀ ਬੰਗਾਲ ਵਿੱਚ ਵੋਟਿੰਗ ਤੋਂ ਪਹਿਲਾਂ ਇੱਕ ਵਾਰ ਫਿਰ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ, ਵੋਟਿੰਗ ਤੋਂ ਇੱਕ ਰਾਤ ਪਹਿਲਾਂ ਯਾਨੀ ਸ਼ੁੱਕਰਵਾਰ ਦੀ ਰਾਤ ਯਾਨੀਕਿ 24 ਮਈ ਨੂੰ ਪੂਰਬੀ ਮਿਦਨਾਪੁਰ ਜ਼ਿਲ੍ਹੇ ਦੇ ਮਹਿਸ਼ਾਦਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਇੱਕ ਨੇਤਾ (TMC Leader) ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ।
ਦੋਸ਼ ਹੈ ਕਿ ਭਾਰਤੀ ਜਨਤਾ ਪਾਰਟੀ (BJP) ਦੇ ਵਰਕਰਾਂ ਨੇ ਉਸ ਦਾ ਕਤਲ ਕੀਤਾ ਹੈ। ਮ੍ਰਿਤਕ ਨੇਤਾ ਦੀ ਪਛਾਣ ਸ਼ੇਖ ਮੇਬੁਲ ਵਜੋਂ ਹੋਈ ਹੈ। ਉਹ ਗ੍ਰਾਮ ਪੰਚਾਇਤ ਦੇ ਸਾਬਕਾ ਮੈਂਬਰ ਸਨ। ਤ੍ਰਿਣਮੂਲ ਕਾਂਗਰਸ ਦਾ ਕਹਿਣਾ ਹੈ ਕਿ ਮੇਬੁਲ ਸ਼ੁੱਕਰਵਾਰ ਰਾਤ ਕਰੀਬ 11 ਵਜੇ ਪਾਰਟੀ ਵਰਕਰ ਨੂੰ ਛੱਡ ਕੇ ਬਾਈਕ 'ਤੇ ਘਰ ਪਰਤ ਰਿਹਾ ਸੀ। ਫਿਰ ਉਸ 'ਤੇ ਹਮਲਾ ਕੀਤਾ ਗਿਆ।
ਤੇਜ਼ਧਾਰ ਹਥਿਆਰਾਂ ਨਾਲ ਕਈ ਹਮਲੇ
ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਉਸ ਦੀ ਮੌਤ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਲਾਸ਼ ਛੱਪੜ ਵਿੱਚ ਸੁੱਟ ਦਿੱਤੀ। ਇਸ ਬਾਰੇ ਜਦੋਂ ਕੁਝ ਲੋਕਾਂ ਨੂੰ ਪਤਾ ਲੱਗਾ ਤਾਂ ਉਹ ਲਾਸ਼ ਨੂੰ ਬਾਹਰ ਕੱਢ ਕੇ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਮੇਬੁਲ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
22 ਮਈ ਨੂੰ ਵੀ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚਾਲੇ ਝੜਪ ਹੋਈ ਸੀ
ਇਸ ਤੋਂ ਪਹਿਲਾਂ 22 ਮਈ ਦੀ ਰਾਤ ਨੂੰ ਪੱਛਮੀ ਬੰਗਾਲ ਦੇ ਨੰਦੀਗ੍ਰਾਮ 'ਚ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ ਸੀ। ਇਸ ਵਿੱਚ ਭਾਜਪਾ ਦੀ ਇੱਕ ਮਹਿਲਾ ਵਰਕਰ ਦੀ ਮੌਤ ਹੋ ਗਈ, ਜਦਕਿ ਸੱਤ ਭਾਜਪਾ ਵਰਕਰ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ 20 ਮਈ ਨੂੰ ਪੱਛਮੀ ਬੰਗਾਲ ਦੇ ਬੈਰਕਪੁਰ 'ਚ ਭਾਜਪਾ ਉਮੀਦਵਾਰ ਅਰਜੁਨ ਸਿੰਘ ਅਤੇ ਟੀਐਮਸੀ ਵਰਕਰਾਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਇਸ ਝੜਪ ਦਾ ਵੀਡੀਓ ਵੀ ਵਾਇਰਲ ਹੋਇਆ ਸੀ।
ਵੋਟਿੰਗ ਦੇ ਹਰ ਪੜਾਅ ਤੋਂ ਪਹਿਲਾਂ ਤਣਾਅ ਦਿਖਾਈ ਦੇ ਰਿਹਾ ਹੈ
ਪੱਛਮੀ ਬੰਗਾਲ ਵਿੱਚ ਟੀਐਮਸੀ ਅਤੇ ਭਾਜਪਾ ਨੇਤਾਵਾਂ ਵਿੱਚ ਝੜਪ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਪਾਰਟੀਆਂ ਦੇ ਆਗੂ ਤੇ ਵਰਕਰ ਆਪਸ ਵਿੱਚ ਭਿੜ ਚੁੱਕੇ ਹਨ। 19 ਅਪ੍ਰੈਲ ਨੂੰ ਵੋਟਿੰਗ ਤੋਂ ਪਹਿਲਾਂ ਕੂਚ ਬਿਹਾਰ 'ਚ ਦੋਵਾਂ ਪਾਰਟੀਆਂ ਦੇ ਵਰਕਰਾਂ 'ਚ ਝੜਪ ਹੋ ਗਈ ਸੀ।