Ludhiana News: ਪ੍ਰੋਪਰਟੀ ਦਾ ਧੰਦਾ ਠੱਪ ਹੋਇਆ ਤਾਂ ਬਣ ਗਿਆ ਨਸ਼ਾ ਤਸਕਰ, ਪਤਨੀ ਨੂੰ ਵੀ ਨਾਲ ਰਲਾਇਆ, ਆਖਰ ਆਏ ਅੜਿੱਕੇ
ਨਸ਼ਾ ਤਸਕਰਾਂ ਨੇ ਆਪਣੀਆਂ ਪਤਨੀਆਂ ਨੂੰ ਵੀ ਧੰਦੇ ਵਿੱਚ ਉਤਾਰ ਲਿਆ ਹੈ। ਇਹ ਖੁਲਾਸਾ ਲੁਧਿਆਣਾ ਪੁਲਿਸ ਵੱਲੋਂ ਪ੍ਰਾਪਰਟੀ ਡੀਲਰ ਤੇ ਉਸ ਦੀ ਪਤਨੀ ਨੂੰ ਗ੍ਰਿਫਤਾਰ ਕਰਨ ਮਗਰੋਂ ਹੋਇਆ। ਇਹ ਜੋੜਾ ਮੋਗਾ ਦੇ ਨਸ਼ਾ ਤਸਕਰ ਕੋਲੋਂ ਹੈਰੋਇਨ ਲਿਆ ਕੇ ਲੁਧਿਆਣਾ...
Ludhiana News: ਨਸ਼ਾ ਤਸਕਰਾਂ ਨੇ ਆਪਣੀਆਂ ਪਤਨੀਆਂ ਨੂੰ ਵੀ ਧੰਦੇ ਵਿੱਚ ਉਤਾਰ ਲਿਆ ਹੈ। ਇਹ ਖੁਲਾਸਾ ਲੁਧਿਆਣਾ ਪੁਲਿਸ ਵੱਲੋਂ ਪ੍ਰਾਪਰਟੀ ਡੀਲਰ ਤੇ ਉਸ ਦੀ ਪਤਨੀ ਨੂੰ ਗ੍ਰਿਫਤਾਰ ਕਰਨ ਮਗਰੋਂ ਹੋਇਆ। ਇਹ ਜੋੜਾ ਮੋਗਾ ਦੇ ਨਸ਼ਾ ਤਸਕਰ ਕੋਲੋਂ ਹੈਰੋਇਨ ਲਿਆ ਕੇ ਲੁਧਿਆਣਾ ਵਿੱਚ ਸਪਲਾਈ ਕਰਦੇ ਸੀ। ਇਨ੍ਹਾਂ ਨੂੰ ਐਸਟੀਐਫ਼ ਦੀ ਟੀਮ ਨੇ ਦਬੋਚਿਆ ਹੈ।
ਪੁਲਿਸ ਮੁਤਾਬਕ ਮੁਲਜ਼ਮ ਮੋਗਾ ਤੋਂ ਹੈਰੋਇਨ ਲਿਆ ਕੇ ਸਰਾਭਾ ਨਗਰ ਇਲਾਕੇ ਵਿੱਚ ਸਪਲਾਈ ਕਰਨ ਜਾ ਰਹੇ ਸਨ। ਉਨ੍ਹਾਂ ਕੋਲੋਂ ਐਸਟੀਐਫ਼ ਦੀ ਟੀਮ ਨੇ 2 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਐਸਟੀਐਫ਼ ਦੀ ਟੀਮ ਨੇ ਮੁਹਾਲੀ ਸਥਿਤ ਐਸਟੀਐਫ਼ ਦੇ ਥਾਣੇ ਵਿੱਚ ਭਾਈ ਰਣਧੀਰ ਸਿੰਘ ਨਗਰ ਵਾਸੀ ਸੁਰੇਸ਼ ਕੁਮਾਰ ਤੇ ਉਸ ਦੀ ਪਤਨੀ ਮਨੀਸ਼ਾ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ।
ਐਸਟੀਐਫ਼ ਦੇ ਡੀਐਸਪੀ ਦਵਿੰਦਰ ਚੌਧਰੀ ਤੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਜੀਟੀ ਰੋਡ ਮੇਗਾ ਮਾਰਟ ਦੇ ਕੋਲ ਨਾਕਾਬੰਦੀ ਦੌਰਾਨ ਟੀਮ ਨੂੰ ਸੂਚਨਾ ਮਿਲੀ ਕਿ ਸੁਰੇਸ਼ ਤੇ ਆਪਣੀ ਪਤਨੀ ਨਾਲ ਹੈਰੋਇਨ ਦੀ ਤਸਕਰੀ ਦਾ ਧੰਦਾ ਕਰਦਾ ਹੈ। ਹੁਣ ਉਹ ਮੋਗਾ ਤੋਂ ਹੈਰੋਇਨ ਲੈ ਕੇ ਆ ਰਿਹਾ ਹੈ ਤੇ ਉਸ ਨੇ ਸਰਾਭਾ ਨਗਰ ਇਲਾਕੇ ਵਿੱਚ ਸਪਲਾਈ ਕਰਨੀ ਹੈ।
ਇਸ ਦੌਰਾਨ ਪੁਲਿਸ ਨੇ ਨਾਕਾਬੰਦੀ ਕੀਤੀ ਉਸ ਨੂੰ ਹੈਰੋਇਨ ਸਣੇ ਕਾਬੂ ਕਰ ਲਿਆ। ਐਸਟੀਐਫ਼ ਦੀ ਟੀਮ ਨੇ ਦੱਸਿਆ ਕਿ ਮੁਲਜ਼ਮ ਸੁਰੇਸ਼ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਪਰ ਪ੍ਰਾਪਰਟੀ ਦੇ ਕੰਮ ਵਿੱਚ ਮੰਦਾ ਆਉਣ ਤੋਂ ਬਾਅਦ ਉਹ ਹੈਰੋਇਨ ਦੀ ਤਸਕਰੀ ਦਾ ਧੰਦਾ ਕਰਨ ਲੱਗ ਗਿਆ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ