Crime News: ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਪਤਨੀ ਨੇ ਆਪਣੇ ਵਟਸਐਪ ਸਟੇਟਸ 'ਤੇ ਆਪਣੇ ਪਤੀ ਦਾ ਕਤਲ ਕਰਨ ਵਾਲੇ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਉਪਰ ਇਸ ਮਾਮਲੇ ਦੀ ਖੂਬ ਚਰਚਾ ਹੋ ਰਹੀ ਹੈ। ਇਹ ਮਾਮਲਾ ਆਗਰਾ ਦੇ ਥਾਣਾ ਬਾਹ ਇਲਾਕੇ ਦਾ ਹੈ।
ਉਧਰ, ਪਤਨੀ ਦਾ ਵਟਸਐਪ ਸਟੇਟਸ ਦੇਖ ਕੇ ਪਤੀ ਦਹਿਸ਼ਤ ਵਿੱਚ ਹੈ। ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਮਦਦ ਮੰਗੀ ਹੈ। ਉਸ ਨੇ ਪਤਨੀ ਦੇ ਦੋਸਤ 'ਤੇ ਵੀ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਬਾਹ ਥਾਣਾ ਇੰਚਾਰਜ ਸ਼ਿਆਮ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਔਰਤ ਦੇ ਪਤੀ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਵਿਆਹ 9 ਜੁਲਾਈ 2022 ਨੂੰ ਭਿੰਡ ਦੇ ਇੱਕ ਪਿੰਡ ਦੀ ਲੜਕੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਅਕਸਰ ਝਗੜੇ ਹੋਣ ਲੱਗੇ ਤੇ ਪੰਜ ਮਹੀਨਿਆਂ ਬਾਅਦ ਦਸੰਬਰ 2022 ਵਿੱਚ ਉਸ ਦੀ ਪਤਨੀ ਆਪਣੇ ਪੇਕੇ ਘਰ ਚਲੀ ਗਈ ਤੇ ਉਦੋਂ ਤੋਂ ਉਥੇ ਹੀ ਰਹਿ ਰਹੀ ਹੈ।
ਸ਼ਿਕਾਇਤ ਮੁਤਾਬਕ ਪਤਨੀ ਨੇ ਭਿੰਡ 'ਚ ਗੁਜ਼ਾਰਾ ਭੱਚੇ ਦਾ ਮੁਕੱਦਮਾ ਵੀ ਦਰਜ ਕਰਵਾਇਆ ਹੈ। ਨੌਜਵਾਨ ਅਨੁਸਾਰ 21 ਦਸੰਬਰ 2023 ਨੂੰ ਤਰੀਕ ਤੋਂ ਵਾਪਸ ਆਉਂਦੇ ਸਮੇਂ ਉਸ ਦੇ ਸਹੁਰੇ ਵਾਲਿਆਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਹੁਣ ਉਸ ਦੀ ਪਤਨੀ ਨੇ ਉਸ ਨੂੰ ਮਾਰਨ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦੇਣ ਲਈ ਆਪਣੇ ਵਟਸਐਪ 'ਤੇ ਸਟੇਟਸ ਪਾ ਦਿੱਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਨੌਜਵਾਨ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਸਟੇਟਸ 'ਤੇ ਲਿਖਿਆ ਹੈ, 'ਮੇਰੀ ਮਰਜ਼ੀ ਦੇ ਖਿਲਾਫ ਵਿਆਹ ਹੋਇਆ ਹੈ।' ਪਤੀ ਦੀ ਹੱਤਿਆ ਕਰਨ ਵਾਲੇ ਨੂੰ 50,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।