(Source: ECI/ABP News)
Jalandhar Crime: ਦੀਵਾਲੀ ਵਾਲੀ ਰਾਤ ਜਨਾਨੀ ਦਾ ਕਾਰਾ, ਚਾਰ ਬੱਚਿਆਂ ਤੋਂ ਖੋਹਿਆ ਪਿਓ ਦਾ ਸਹਾਰਾ
Jalandhar Crime news: ਮ੍ਰਿਤਕ ਮਾਸੀਸੂਰਨ ਗਰੀਬ ਪਰਿਵਾਰ ਨਾਲ ਸਬੰਧਤ ਸੀ। ਲਾਂਬੜਾ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
![Jalandhar Crime: ਦੀਵਾਲੀ ਵਾਲੀ ਰਾਤ ਜਨਾਨੀ ਦਾ ਕਾਰਾ, ਚਾਰ ਬੱਚਿਆਂ ਤੋਂ ਖੋਹਿਆ ਪਿਓ ਦਾ ਸਹਾਰਾ Wife kills husband over minor dispute on Diwali night, Jalandhar Crime: ਦੀਵਾਲੀ ਵਾਲੀ ਰਾਤ ਜਨਾਨੀ ਦਾ ਕਾਰਾ, ਚਾਰ ਬੱਚਿਆਂ ਤੋਂ ਖੋਹਿਆ ਪਿਓ ਦਾ ਸਹਾਰਾ](https://feeds.abplive.com/onecms/images/uploaded-images/2023/11/13/e45bc394964c7a1362a59226a5231a541699862754305785_original.jpg?impolicy=abp_cdn&imwidth=1200&height=675)
Jalandhar Crime news: ਜਲੰਧਰ 'ਚ ਦੀਵਾਲੀ ਵਾਲੀ ਰਾਤ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਲਾਂਬੜਾ ਦੇ ਪਿੰਡ ਲਾਲੀਆ ਖੁਰਦ ਦੀ ਹੈ। ਘਟਨਾ ਤੋਂ ਬਾਅਦ ਪਤਨੀ ਮੌਕੇ ਤੋਂ ਫਰਾਰ ਹੋ ਗਈ। ਮ੍ਰਿਤਕ ਦੀ ਪਛਾਣ ਮਾਸੀਸੂਰਨ ਵਜੋਂ ਹੋਈ ਹੈ। ਜੋ ਕਿ 4 ਬੱਚਿਆਂ ਦਾ ਪਿਤਾ ਸੀ।
ਮ੍ਰਿਤਕ ਮਾਸੀਸੂਰਨ ਗਰੀਬ ਪਰਿਵਾਰ ਨਾਲ ਸਬੰਧਤ ਸੀ। ਲਾਂਬੜਾ ਥਾਣੇ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪਰਵਾਸੀ ਮਜ਼ਦੂਰ ਮਾਸੀਸੂਰਨ ਜੋ ਪਿਛਲੇ ਦੋ ਮਹੀਨੇ ਤੋਂ ਆਪਣੇ ਚਾਰ ਬੱਚਿਆਂ ਤੇ ਪਤਨੀ ਨਾਲ ਕੰਮ ਕਰ ਰਿਹਾ ਸੀ, ਪਰਿਵਾਰ ਸਮੇਤ ਪਿੰਡ ਤੋਂ ਬਾਹਰ ਖੂਹ 'ਤੇ ਰਹਿੰਦਾ ਸੀ।
ਸੋਮਵਾਰ ਸਵੇਰੇ ਖੂਹ 'ਤੇ ਰਹਿਣ ਵਾਲੇ ਲੋਕਾਂ ਵੱਲੋਂ ਸੂਚਨਾ ਮਿਲੀ ਕਿ ਮਾਸੀਸੂਰਨ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ ਹੈ। ਮੌਕੇ 'ਤੇ ਪਹੁੰਚ ਕੇ ਲੋਕਾਂ ਵੱਲੋਂ ਜਦੋਂ ਮ੍ਰਿਤਕ ਦੇ ਬੱਚਿਆਂ ਤੋਂ ਘਟਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਦੇਰ ਰਾਤ ਮਾਂ-ਪਿਉ ਦਾ ਆਪਸੀ ਝਗੜਾ ਹੋਇਆ ਸੀ।
ਬੱਚਿਆਂ ਨੇ ਦੱਸਿਆ ਕਿ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਉਨ੍ਹਾਂ ਦੀ ਮਾਂ ਰੂਪਾ ਘਰ ਵਿਚ ਮੌਜੂਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਲਾਂਬੜਾ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਤੇ ਮੌਕੇ 'ਤੇ ਪਹੁੰਚ ਕੇ ਲਾਂਬੜਾ ਪੁਲਿਸ ਵੱਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)