Crime News: ਮਹਾਰਾਸ਼ਟਰ ਦੇ ਪੁਣੇ 'ਚ ਇੱਕ ਬੇਰਹਿਮ ਪਤੀ ਨੇ ਆਪਣੀ ਪਤਨੀ ਦੇ ਪ੍ਰਾਈਵੇਟ ਪਾਰਟ ਨੂੰ ਤਾਲਾ ਲਗਾ ਦਿੱਤਾ। ਇਸ ਦੇ ਲਈ ਉਸ ਨੇ ਕਥਿਤ ਤੌਰ 'ਤੇ ਦੋ ਛੇਕ ਕੀਤੇ ਅਤੇ ਪ੍ਰਾਈਵੇਟ ਪਾਰਟ ਨੂੰ 'ਲਾਕ' ਕਰ ਦਿੱਤਾ। ਉਸਨੂੰ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਸੀ।
ਪੁਲਿਸ ਨੇ ਦੱਸਿਆ ਕਿ ਇੱਕ 30 ਸਾਲਾ ਸੁਰੱਖਿਆ ਗਾਰਡ ਨੂੰ ਆਪਣੀ ਪਤਨੀ ਦੇ ਗੁਪਤ ਅੰਗਾਂ ਵਿੱਚ ਦੋ ਛੇਕ ਕਰਨ ਅਤੇ ਉਸਦੇ ਗੁਪਤ ਅੰਗਾਂ ਨੂੰ ਤਾਲਾ ਲਗਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ 30 ਸਾਲਾ ਦੋਸ਼ੀ ਉਪੇਂਦਰ ਹੁੱਡਾਕੇ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸ ਦੀ 28 ਸਾਲਾ ਪਤਨੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਆਪਰੇਸ਼ਨ ਹੋਇਆ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਘਟਨਾ 11 ਮਈ ਰਾਤ 10 ਵਜੇ ਦੀ ਹੈ। ਇਹ ਜੋੜਾ ਨੇਪਾਲ ਦੇ ਇੱਕ ਪਿੰਡ ਦਾ ਰਹਿਣ ਵਾਲਾ ਹੈ। ਉਪੇਂਦਰ ਹੁੱਡਾ ਬਹੁਤ ਜ਼ਿਆਦਾ ਨਸ਼ੇ ਦੀ ਹਾਲਤ ਵਿੱਚ ਘਰ ਆਇਆ ਅਤੇ ਆਪਣੀ ਪਤਨੀ ਨਾਲ ਬਦਸਲੂਕੀ ਕੀਤੀ ਅਤੇ ਕੁੱਟਮਾਰ ਕੀਤੀ। ਪੀੜਤਾ ਅਨੁਸਾਰ ਮੁਲਜ਼ਮਾਂ ਨੇ ਉਸ ਦਾ ਕਥਿਤ ਤੌਰ ’ਤੇ ਸਰੀਰਕ ਸ਼ੋਸ਼ਣ ਕੀਤਾ ਅਤੇ ਰਸੋਈ ਦੇ ਚਾਕੂ ਨਾਲ ਉਸ ਦੇ ਗੁਪਤ ਅੰਗ ਵਿੱਚ ਦੋ ਛੇਕ ਕਰਨ ਤੋਂ ਪਹਿਲਾਂ ਉਸ ਨੂੰ ਸਕਾਰਫ਼ ਨਾਲ ਬੰਨ੍ਹ ਦਿੱਤਾ। ਬਾਅਦ 'ਚ ਦੋਸ਼ੀ ਨੇ ਉਸ ਦੇ ਗੁਪਤ ਅੰਗ 'ਚ ਸੁਰਾਖ ਕਰ ਦਿੱਤਾ ਅਤੇ ਉਥੇ ਤਾਲਾ ਲਗਾ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਸੀ। ਉਪੇਂਦਰ ਹੁੱਡਾਕੇ ਨੇ ਉਸ ਨੂੰ ਰਸੋਈ ਦੇ ਚਾਕੂ ਨਾਲ ਧਮਕੀ ਦਿੱਤੀ ਅਤੇ ਉਸ 'ਤੇ ਬੇਵਫ਼ਾਈ ਦਾ ਦੋਸ਼ ਲਗਾਇਆ ਅਤੇ ਫਿਰ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 326 (ਗੰਭੀਰ ਸੱਟ ਪਹੁੰਚਾਉਣ), 506 (2) (ਅਪਰਾਧਿਕ ਧਮਕੀ ਦੇਣ ਦੀ ਸਜ਼ਾ) ਅਤੇ 323 (ਸਵੈ-ਇੱਛਾ ਨਾਲ ਸੱਟ ਪਹੁੰਚਾਉਣ ਦੀ ਸਜ਼ਾ) ਦੇ ਤਹਿਤ ਕੇਸ ਦਰਜ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।