ਪੜਚੋਲ ਕਰੋ
Advertisement
ਪਤੀ ਨੇ ਹਸਪਤਾਲ 'ਚ ਦਾਖਲ ਪਤਨੀ ਦੀ ਗਲਾ ਘੁੱਟ ਕੇ ਕੀਤੀ ਹੱਤਿਆ , ਮ੍ਰਿਤਕ ਨੇ 4 ਦਿਨ ਪਹਿਲਾਂ ਦਿੱਤਾ ਸੀ ਬੇਟੇ ਨੂੰ ਜਨਮ
ਪੰਜਾਬ ਦੇ ਕਪੂਰਥਲਾ ਜ਼ਿਲੇ 'ਚ ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਇਲਾਜ ਅਧੀਨ ਇਕ ਔਰਤ ਦਾ ਉਸ ਦੇ ਹੀ ਪਤੀ ਨੇ ਕਤਲ ਕਰ ਦਿੱਤਾ ਹੈ। ਇਸ ਘਟਨਾ ਦੀ ਹਸਪਤਾਲ ਦੇ ਸਟਾਫ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਰਹੀ ਹੈ।
ਕਪੂਰਥਲਾ : ਪੰਜਾਬ ਦੇ ਕਪੂਰਥਲਾ ਜ਼ਿਲੇ 'ਚ ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਇਲਾਜ ਅਧੀਨ ਇਕ ਔਰਤ ਦਾ ਉਸ ਦੇ ਹੀ ਪਤੀ ਨੇ ਕਤਲ ਕਰ ਦਿੱਤਾ ਹੈ। ਇਸ ਘਟਨਾ ਦੀ ਹਸਪਤਾਲ ਦੇ ਸਟਾਫ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ। ਇਸ ਕਾਰਨ ਉਸ ਨੇ ਆਪਣੀ ਪਤਨੀ ਦਾ ਮੂੰਹ ਦਬਾ ਕੇ ਕਤਲ ਕਰ ਦਿੱਤਾ।
ਔਰਤ ਨੇ 4 ਦਿਨ ਪਹਿਲਾਂ ਲੜਕੇ ਨੂੰ ਜਨਮ ਦਿੱਤਾ ਸੀ। ਇਸ ਘਟਨਾ ਦੀ ਸੂਚਨਾ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲੀਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ 24 ਸਾਲਾ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰ ਪੁਰ ਵਜੋਂ ਹੋਈ ਹੈ। ਮ੍ਰਿਤਕ ਦਾ ਸਿਜ਼ੇਰੀਅਨ ਆਪ੍ਰੇਸ਼ਨ ਹੋਇਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਜੋੜੇ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕੀਤੀ ਸੀ। ਪਹਿਲਾਂ ਹੀ ਇੱਕ ਪੁੱਤਰ ਹੈ। ਡੀਐਸਪੀ ਸਬ ਡਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਨੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਦੇ ਪ੍ਰਾਈਵੇਟ ਰੂਮ 4 ਵਿੱਚ ਸ਼ਨੀਵਾਰ ਸਵੇਰੇ 6 ਵਜੇ ਦੇ ਕਰੀਬ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਮੁਲਜ਼ਮ ਮਨਜੀਤ ਸਿੰਘ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement