Crime News: ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗੁਆਂਢੀ ਨੇ ਇੱਕ 23 ਸਾਲਾ ਕੁੜੀ ਨੂੰ ਬੰਧਕ ਬਣਾ ਕੇ ਉਸ ਨਾਲ ਅਣਮਨੁੱਖੀ ਤਸ਼ੱਦਦ ਤੇ ਬਲਾਤਕਾਰ ਕੀਤਾ। ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਸਭ ਇਸ ਲਈ ਕੀਤਾ ਕਿਉਂਕਿ ਉਹ ਕੁੜੀ ਦੀ ਜੱਦੀ ਜਾਇਦਾਦ ਹੜੱਪਣਾ ਚਾਹੁੰਦਾ ਸੀ।
ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਗੁਨਾ 'ਚ 23 ਸਾਲਾ ਔਰਤ ਨਾਲ ਗੁਆਂਢੀ ਨੇ ਇੱਕ ਮਹੀਨੇ ਤੱਕ ਬਲਾਤਕਾਰ ਕੀਤਾ ਤੇ ਬੇਰਹਿਮੀ ਨਾਲ ਤਸੀਹੇ ਦਿੱਤੇ। ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ ਨਾਲ ਜ਼ਬਰਦਸਤੀ ਵਿਆਹ ਕਰਵਾ ਕੇ ਉਸ ਦੀ ਜੱਦੀ ਜਾਇਦਾਦ ਦੇ ਕਾਗਜ਼ਾਂ 'ਤੇ ਦਸਤਖਤ ਕਰਵਾ ਕੇ ਆਪਣੇ ਨਾਂ ਕਰਵਾਉਣਾ ਚਾਹੁੰਦਾ ਸੀ।
ਟਾਈਮਜ਼ ਆਫ਼ ਇੰਡੀਆ ਨੇ ਰਿਪੋਰਟ ਮੁਤਾਬਕ ਮੁਲਜ਼ਮ ਨੇ ਪੀੜਤਾ ਨੂੰ ਬੰਧਕ ਬਣਾਇਆ ਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਉਸ ਨੂੰ ਬੈਲਟ ਤੇ ਪਾਣੀ ਦੀ ਪਾਈਪ ਨਾਲ ਕੁੱਟਿਆ ਗਿਆ। ਦੋਸ਼ੀ ਨੇ ਉਸ ਦੇ ਜ਼ਖਮਾਂ 'ਤੇ ਮਿਰਚ ਦਾ ਪਾਊਡਰ ਰਗੜਿਆ ਤੇ ਉਸ ਨੂੰ ਚੀਕਣ ਤੋਂ ਰੋਕਣ ਲਈ ਉਸ ਦੇ ਬੁੱਲ੍ਹਾਂ ਨੂੰ ਫੈਵੀਕਵਿੱਕ ਨਾਲ ਸੀਲ ਕਰ ਦਿੱਤਾ। ਪੀੜਤ ਔਰਤ ਗੁਨਾ ਦੇ ਬਾਹਰਵਾਰ ਇੱਕ ਪਿੰਡ ਵਿੱਚ ਆਪਣੀ ਮਾਂ ਨਾਲ ਰਹਿੰਦੀ ਹੈ।
ਪੀੜਤਾ ਨੇ ਦੱਸਿਆ ਕਿ ਇੱਕ ਮਹੀਨਾ ਪਹਿਲਾਂ ਮੁਲਜ਼ਮ ਉਸ ਨੂੰ ਜ਼ਬਰਦਸਤੀ ਘੜੀਸ ਕੇ ਆਪਣੇ ਘਰ ਲੈ ਗਿਆ, ਜਿੱਥੇ ਉਸ ਨੂੰ ਇੱਕ ਕਮਰੇ ਵਿਚ ਬੰਦ ਕਰ ਦਿੱਤਾ। ਉਸ ਨੂੰ ਬਾਹਰ ਜਾਣ ਜਾਂ ਕਿਸੇ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਸੀ। ਮੰਗਲਵਾਰ ਰਾਤ ਨੂੰ ਉਹ ਕਿਸੇ ਤਰ੍ਹਾਂ ਉਸ ਦੇ ਚੁੰਗਲ ਤੋਂ ਭੱਜਣ ਵਿੱਚ ਕਾਮਯਾਬ ਹੋ ਗਈ। ਪੀੜਤਾ ਨੇ ਰਾਤੋ-ਰਾਤ 5 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕੈਂਟ ਥਾਣੇ ਪਹੁੰਚ ਕੇ ਪੁਲਿਸ ਦੀ ਮਦਦ ਲਈ।
ਪੀੜਤ ਔਰਤ ਦੀ ਹਾਲਤ ਦੇਖ ਪੁਲਿਸ ਖੁਦ ਵੀ ਹੈਰਾਨ ਰਹਿ ਗਈ। ਉਸ ਦੇ ਬੁੱਲ੍ਹ ਗੂੰਦ ਨਾਲ ਸੀਲ ਕੀਤੇ ਹੋਏ ਸਨ। ਉਸ ਦੀਆਂ ਅੱਖਾਂ ਸੁੱਜੀਆਂ ਹੋਈਆਂ ਸਨ ਤੇ ਉਸ ਦੇ ਸਾਰੇ ਸਰੀਰ 'ਤੇ ਜ਼ਖਮ ਸਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।