ਜੈਪੁਰ : ਦਿੱਲੀ ਦੇ ਸਦਰ ਬਾਜ਼ਾਰ ਥਾਣੇ 'ਚ ਇਕ ਲੜਕੀ ਨੇ ਮੰਤਰੀ ਦੇ ਬੇਟੇ ਖਿਲਾਫ ਐੱਫ.ਆਈ.ਆਰ. ਦਰਜ ਕਾਰਵਾਈ ਹੈ। ਪੁਲਿਸ ਨੇ ਇਹ ਮਾਮਲਾ ਰਾਜਸਥਾਨ ਦਾ ਹੋਣ ਦੀ ਵਜ੍ਹਾ ਕਰਕੇ ਜ਼ੀਰੋ ਐਫਆਈਆਰ ਦਰਜ ਕਰਕੇ ਇਸ ਨੂੰ ਰਾਜਸਥਾਨ ਦੇ ਸਵਾਈ ਮਾਧੋਪੁਰ ਵਿਖੇ ਟਰਾਂਸਫਰ ਕਰ ਦਿੱਤਾ ਹੈ। ਰਿਪੋਰਟ 'ਚ ਪੀੜਤਾ ਨੇ ਮੰਤਰੀ ਦੇ ਬੇਟੇ 'ਤੇ ਬਲਾਤਕਾਰ ਅਤੇ ਬਲੈਕਮੇਲਿੰਗ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਪੁਲਿਸ 'ਤੇ ਮਾਮਲੇ ਨੂੰ ਛੁਪਾਉਣ ਦਾ ਵੀ ਦੋਸ਼ ਲਗਾਇਆ ਗਿਆ ਹੈ। ਪੀੜਤਾ ਦਾ ਦੋਸ਼ ਹੈ ਕਿ ਮੰਤਰੀ ਦੇ ਬੇਟੇ ਨੇ ਕਿਸੇ ਨੂੰ ਦੱਸਣ 'ਤੇ ਫੋਟੋ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਪੁਲਿਸ ਨੂੰ ਦਿੱਤੀ ਰਿਪੋਰਟ 'ਚ ਪੀੜਤਾ ਨੇ ਦੱਸਿਆ ਕਿ ਉਸ ਦੀ ਮੰਤਰੀ ਦੇ ਬੇਟੇ ਨਾਲ ਫੇਸਬੁੱਕ ਜ਼ਰੀਏ ਦੋਸਤੀ ਹੋਈ ਸੀ। ਜਿਸ ਤੋਂ ਬਾਅਦ ਮੰਤਰੀ ਦੇ ਬੇਟੇ ਨੇ ਦੱਸਿਆ ਕਿ ਉਹ ਆਪਣੀ ਪਤਨੀ ਤੋਂ ਪਰੇਸ਼ਾਨ ਚੱਲ ਰਿਹਾ ਹੈ ਅਤੇ ਉਸ ਨੂੰ ਤਲਾਕ ਦੇਣਾ ਚਾਹੁੰਦਾ ਹੈ। ਪੀੜਤਾ ਦਾ ਦੋਸ਼ ਹੈ ਕਿ ਪਿਛਲੇ ਸਾਲ ਜਨਵਰੀ 'ਚ ਆਰੋਪੀ ਆਪਣੇ ਦੋਸਤਾਂ ਨਾਲ ਉਸ ਨੂੰ ਸਵਾਈ ਮਾਧੋਪੁਰ ਦੇ ਇਕ ਹੋਟਲ 'ਚ ਲੈ ਗਿਆ, ਜਿੱਥੇ ਉਸ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਬਲਾਤਕਾਰ ਕੀਤਾ।


 

ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੇ ਇਸ ਬਾਰੇ ਸ਼ਿਕਾਇਤ ਕਰਨ ਦੀ ਗੱਲ ਕੀਤੀ ਤਾਂ ਆਰੋਪੀ ਨੇ ਉਸ ਨੂੰ ਜਾਨੋਂ ਮਾਰਨ ਅਤੇ ਅਸ਼ਲੀਲ ਫੋਟੋ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ। ਪੀੜਤਾ ਦਾ ਕਹਿਣਾ ਹੈ ਕਿ ਉਹ ਬਦਨਾਮੀ ਦੇ ਡਰੋਂ ਘਬਰਾ ਗਈ। ਆਰੋਪੀ ਨੇ ਇਸ ਦਾ ਫਾਇਦਾ ਉਠਾਇਆ। ਅਕਸਰ ਉਹ ਸ਼ਰਾਬ ਪੀ ਕੇ ਆਉਂਦਾ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਸੀ। ਉਸ ਦੇ ਰੋਣ 'ਤੇ ਆਰੋਪੀ ਉਸ ਨਾਲ ਵਿਆਹ ਕਰਵਾਉਣ ਦੀ ਗੱਲ ਕਰਦਾ ਸੀ।
 

ਮੂੰਹ ਬੰਦ ਕਰਕੇ ਖਿਲਾ ਦਿੱਤੀ ਗਰਭਪਾਤ ਦੀ ਦਵਾਈ 


ਪੀੜਤਾ ਦਾ ਦੋਸ਼ ਹੈ ਕਿ ਜਦੋਂ ਉਸ ਦੇ ਗਰਭ ਦਾ ਪਤਾ ਲੱਗਾ ਤਾਂ ਉਸ ਨੇ ਨਸ਼ੇ ਵਿਚ ਧੁੱਤ ਹੋ ਕੇ ਉਸ ਨੂੰ ਗਰਭਪਾਤ ਦੀ ਗੋਲੀ ਖਿਲਾ ਦਿੱਤੀ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਆਰੋਪੀ ਨੇ ਆਪਣੇ ਪਰਿਵਾਰਕ ਮੈਂਬਰਾਂ 'ਤੇ ਉਸ ਨੂੰ ਲਗਾਤਾਰ ਧਮਕੀਆਂ ਦੇ ਕੇ ਅਤੇ ਪਤਨੀ ਤੋਂ ਤਲਾਕ ਲੈਣ ਦੀ ਗੱਲ ਕਹਿ ਕੇ ਉਸ ਨਾਲ ਵਿਆਹ ਕਰਵਾਉਣ ਦਾ ਝੂਠਾ ਦੋਸ਼ ਲਗਾਇਆ।