ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲੇ 'ਚ ਵੀਰਵਾਰ ਨੂੰ ਮੰਦਿਰ 'ਚ ਇੱਕ ਪਾਏ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ,ਓਥੇ ਹੀ ਦੂਜੇ ਪਾਸੇ ਇਕ ਔਰਤ ਵੱਲੋਂ ਮੰਦਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਉਕਤ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ,ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ।
ਮਿਲੀ ਜਾਣਕਾਰੀ ਅਨੁਸਾਰ ਬਟਾਲਾ ਰੋਡ ’ਤੇ ਸਥਿਤ ਬੋਹੜ ਵਾਲਾ ਸ਼ਿਵਾਲਾ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਇੱਕ 8 ਸਾਲਾ ਬੱਚੀ ਨੇ ਮੰਦਰ ਦੀ ਤੀਜੀ ਮੰਜ਼ਿਲ ਤੋਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਲੋਕਾਂ ਨੇ ਦੇਖਿਆ ਤਾਂ ਇੱਕ ਔਰਤ ਤੀਜੀ ਮੰਜ਼ਿਲ ਤੋਂ ਛਾਲ ਮਾਰਨ ਦੀ ਕੋਸ਼ਿਸ ਕਰ ਰਹੀ ਸੀ।
ਓਥੇ ਮੌਜੂਦ ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸਨੇ ਇੱਕ ਨਾ ਸੁਣੀ ਅਤੇ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕੇ ਉਕਤ ਔਰਤ ਗੋਕੁਲ ਵਿਹਾਰ ਦੀ ਰਹਿਣ ਵਾਲੀ ਸੀ ਅਤੇ ਉਸ ਦਾ ਨਾਂ ਰਜਨੀ (44) ਸੀ। ਔਰਤ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰ ਨੇ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ। 8 ਸਾਲਾ ਬੱਚੀ ਨੇ ਵੀ ਅਜੇ ਕੁੱਝ ਨਹੀਂ ਕਿਹਾ।
ਓਧਰ ਦੂਜੇ ਪਾਸੇ ਮ੍ਰਿਤਕ ਰਜਨੀ ਦੇ ਪਰਿਵਾਰ ਨੇ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਪੁਲਿਸ ਦਾ ਮੰਨਣਾ ਹੈ ਕਿ ਖੁਦਕੁਸ਼ੀ ਦਾ ਕਾਰਨ ਪਰਿਵਾਰਕ ਝਗੜਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ। ਪਰਿਵਾਰ ਅਤੇ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।