(Source: ECI/ABP News/ABP Majha)
ਦਿੱਲੀ 'ਚ ਨਹੀਂ ਔਰਤਾਂ ਸੁਰੱਖਿਅਤ, ਇਸ ਸਾਲ 1100 ਔਰਤਾਂ ਨਾਲ ਹੋਇਆ ਜ਼ਬਰ-ਜਨਾਹ
ਜ਼ਬਰ-ਜਨਾਹ ਦੇ ਵਧਦੇ ਮਾਮਲਿਆ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ। ਦਿੱਲੀ 'ਚ ਔਰਤਾਂ ਵਿਰੁੱਧ ਅਪਰਾਧ ਬੀਤੇ ਸਾਲ ਦੇ ਅੰਕੜਿਆਂ ਦੇ ਮੁਕਾਬਲੇ ਲਗਾਤਾਰ ਵਧਦਾ ਜਾ ਰਿਹੈ।
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 18 ਮਈ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਦੋਂ ਇਹ ਪਤਾ ਲੱਗਾ ਕਿ 13 ਸਾਲਾ ਲੜਕੀ ਨਾਲ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੇ ਸਮੂਹਿਕ ਜ਼ਬਰ-ਜਨਾਹ ਕੀਤਾ। ਇਸ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਦੀ ਸੁਰੱਖਿਆ ਉੱਤੇ ਸਵਾਲ ਖੜ੍ਹੇ ਕਰ ਦਿੱਤੇ। ਦਿੱਲੀ ਵਿੱਚ ਔਰਤਾਂ ਵਿਰੁੱਧ ਅਪਰਾਧ ਬੀਤੇ ਸਾਲ ਦੇ ਅੰਕੜਿਆਂ ਦੇ ਮੁਕਾਬਲੇ ਲਗਾਤਾਰ ਵਧਦਾ ਜਾ ਰਿਹਾ ਹੈ।
ਦਿੱਲੀ ਪੁਲਿਸ ਵੱਲੋਂ ਇਕੱਤਰ ਅੰਕੜਿਆਂ ਅਨੁਸਾਰ ਚਾਲੂ ਸਾਲ ਵਿੱਚ 15 ਜੁਲਾਈ ਤੱਕ 1100 ਔਰਤਾਂ ਨਾਲ ਕਥਿਤ ਤੌਰ 'ਤੇ ਬਲਾਤਕਾਰ ਹੋਇਆ ਹੈ। 2021 ਵਿੱਚ ਇਸੇ ਸਮੇਂ ਤੱਕ 1,033 ਔਰਤਾਂ ਨੂੰ ਇਸ ਘਿਨਾਉਣੇ ਅਪਰਾਧ ਦਾ ਸਾਹਮਣਾ ਕਰਨਾ ਪਿਆ ਸੀ।
ਹਾਸਲ ਅੰਕੜਿਆਂ ਅਨੁਸਾਰ ਹੁਣ ਤੱਕ 2,197 ਔਰਤਾਂ ਨੂੰ ਅਗਵਾ ਕੀਤਾ ਗਿਆ ਹੈ, ਜੋ ਬੀਤੇ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੋਈਆਂ 1,880 ਅਗਵਾ ਦੀਆਂ ਘਟਨਾਵਾਂ ਨਾਲੋਂ ਕਿਤੇ ਵੱਧ ਹੈ।
ਇਹ ਵੀ ਪੜ੍ਹੋ
ਮੁੱਖ ਮੰਤਰੀ ਭਗਵੰਤ ਮਾਨ, MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ" href="https://punjabi.abplive.com/news/punjab/bhagwant-mann-will-participate-in-the-niti-aayog-meeting-today-will-raise-the-issue-of-keeping-msp-out-of-the-committee-668845" target="">ਅੱਜ ਨੀਤੀ ਆਯੋਗ ਦੀ ਬੈਠਕ 'ਚ ਹਿੱਸਾ ਲੈਣਗੇ ਮੁੱਖ ਮੰਤਰੀ ਭਗਵੰਤ ਮਾਨ, MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ
Mirabai Channu ਨੂੰ ਅਵੈਂਜਰਜ਼ ਦੇ ਥਾਰ ਵੱਲੋਂ ਮਿਲੀ ਵਧਾਈ, Chris Hemsworth ਨੇ ਲਿਖੀ ਇਹ ਗੱਲ