ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Amritsar News: ਅੰਮ੍ਰਿਤਸਰ ਵਿੱਚ ਇੱਕ ਵਿਆਹੁਤਾ ਔਰਤ ਨੇ ਆਪਣੇ ਪਤੀ ਅਤੇ ਨਣਦ 'ਤੇ ਦਾਜ ਦੀ ਮੰਗ ਪੂਰੀ ਨਾ ਹੋਣ ਕਰਕੇ ਉਸ ਨੂੰ ਨਗਨ ਕਰਕੇ ਕੁੱਟਣ ਦੇ ਗੰਭੀਰ ਦੋਸ਼ ਲਾਏ ਹਨ।

Amritsar News: ਅੰਮ੍ਰਿਤਸਰ ਵਿੱਚ ਇੱਕ ਵਿਆਹੁਤਾ ਔਰਤ ਨੇ ਆਪਣੇ ਪਤੀ ਅਤੇ ਨਣਦ 'ਤੇ ਦਾਜ ਦੀ ਮੰਗ ਪੂਰੀ ਨਾ ਹੋਣ ਕਰਕੇ ਉਸ ਨੂੰ ਨਗਨ ਕਰਕੇ ਕੁੱਟਣ ਦੇ ਗੰਭੀਰ ਦੋਸ਼ ਲਾਏ ਹਨ। ਉੱਥੇ ਹੀ ਪੁਲਿਸ ਨੇ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਮੋਹਕਮਪੁਰਾ ਥਾਣਾ ਖੇਤਰ ਦੇ ਧਰਮਪੁਰਾ ਇਲਾਕੇ ਵਿੱਚ ਵਾਪਰੀ ਹੈ।
ਪੀੜਤ ਔਰਤ ਨੇ ਦੱਸਿਆ ਕਿ ਉਸ ਦਾ ਵਿਆਹ ਅੱਠ ਮਹੀਨੇ ਪਹਿਲਾਂ ਧਰਮਪੁਰਾ ਦੇ ਰਹਿਣ ਵਾਲੇ ਧਰਮਪਾਲ ਦੇ ਪੁੱਤਰ ਰਾਜਨ ਨਾਲ ਵਿਆਹ ਹੋਇਆ ਸੀ। ਔਰਤ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਥੋੜ੍ਹੀ ਸਮੇਂ ਬਾਅਦ ਹੀ ਉਸ ਦੇ ਪਤੀ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
ਪੀੜਤਾ ਦੇ ਅਨੁਸਾਰ ਉਸਨੇ ਇਹ ਗੱਲ ਆਪਣੇ ਪਿਤਾ ਨੂੰ ਦੱਸੀ, ਜਿਨ੍ਹਾਂ ਨੇ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦਾ ਪਤੀ ਉਸਨੂੰ ਵਾਰ-ਵਾਰ ਕੁੱਟਦਾ ਰਿਹਾ। ਐਤਵਾਰ ਸ਼ਾਮ ਨੂੰ ਜਦੋਂ ਰਾਜਨ ਘਰ ਵਾਪਸ ਆਇਆ, ਤਾਂ ਉਸ ਨੇ ਅਤੇ ਉਸ ਦੀ ਭੈਣ (ਨਣਦ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪੀੜਤਾ ਦਾ ਦੋਸ਼ ਹੈ ਕਿ ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਉਸ ਨੂੰ ਨਗਨ ਕਰ ਦਿੱਤਾ। ਸਪਨਾ ਦੀਆਂ ਚੀਕਾਂ ਸੁਣ ਕੇ ਆਂਢ-ਗੁਆਂਢ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਉਸ ਨੂੰ ਬਚਾਇਆ। ਜਿਸ ਤੋਂ ਬਾਅਦ ਉਹ ਸਿੱਧੀ ਪੁਲਿਸ ਸਟੇਸ਼ਨ ਆਈ।
ਪੁਲਿਸ ਨੇ ਕੀਤੀ ਕਾਰਵਾਈ
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਪਤੀ ਰਾਜਨ ਨੂੰ ਹਿਰਾਸਤ ਵਿੱਚ ਲੈ ਲਿਆ। ਥਾਣਾ ਇੰਚਾਰਜ ਇੰਸਪੈਕਟਰ ਸੁਮਿਤ ਔਲਖ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੀੜਤਾ ਨੇ ਆਪਣੇ ਪਤੀ ਅਤੇ ਨਣਦ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਇਸ ਮਾਮਲੇ ਵਿੱਚ ਜਲਦੀ ਹੀ ਅਗਲੀ ਕਾਰਵਾਈ ਕਰੇਗੀ।






















