Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਦਾ ਪਤੀ ਅਤੇ ਸਹੁਰਾ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੋਂ ਇਲਾਵਾ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦੇ ਸਨ। ਪਤੀ ਅਤੇ ਸਹੁਰਿਆਂ ਵੱਲੋਂ ਕੀਤੀ ਜਾ ਰਹੀ ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ।
Punjab News: ਬਠਿੰਡਾ 'ਚ ਨਵ-ਵਿਆਹੀ ਦੁਲਹਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬੀਤੀ ਸ਼ਨੀਵਾਰ ਨੂੰ ਸ਼ਹਿਰ ਦੇ ਬਾਬਾ ਫਰੀਦ ਨਗਰ 'ਚ ਇੱਕ ਨਵ-ਵਿਆਹੀ ਔਰਤ ਨੇ ਆਪਣੇ ਘਰ 'ਚ ਫਾਹਾ ਲੈ ਲਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕਾ ਦੀ ਪਛਾਣ ਅਰਸ਼ਦੀਪ ਕੌਰ (26) ਵਜੋਂ ਹੋਈ ਹੈ।
ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਦਾ ਪਤੀ ਅਤੇ ਸਹੁਰਾ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੋਂ ਇਲਾਵਾ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦੇ ਸਨ। ਪਤੀ ਅਤੇ ਸਹੁਰਿਆਂ ਵੱਲੋਂ ਕੀਤੀ ਜਾ ਰਹੀ ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ।
ਇਸ ਮਾਮਲੇ 'ਚ ਥਾਣਾ ਕੈਂਟ ਦੀ ਪੁਲਿਸ ਨੇ ਮ੍ਰਿਤਕ ਵਿਆਹੁਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਦੋਸ਼ੀ ਪਤੀ, ਸੱਸ ਤੇ ਸਹੁਰੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹੁਤਾ ਦਾ ਢਾਈ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਲੜਕੀ ਦੇ ਸਹੁਰਿਆਂ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਐਤਵਾਰ ਨੂੰ ਲੜਕੀ ਨੇ ਘਰ 'ਚ ਫਾਹਾ ਲੈ ਲਿਆ।
ਇਸ ਦੇ ਨਾਲ ਹੀ ਥਾਣਾ ਕੈਂਟ ਦੀ ਪੁਲਿਸ ਤੇ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਸ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਕੈਂਟ ਨੂੰ ਸ਼ਿਕਾਇਤ ਦੇ ਕੇ ਅਜਮੇਰ ਸਿੰਘ ਵਾਸੀ ਪਿੰਡ ਭਦੌੜ ਜ਼ਿਲ੍ਹਾ ਬਰਨਾਲਾ ਨੇ ਦੱਸਿਆ ਕਿ ਉਸ ਦੀ 26 ਸਾਲਾ ਲੜਕੀ ਅਰਸ਼ਦੀਪ ਕੌਰ ਦਾ ਵਿਆਹ 11 ਅਕਤੂਬਰ 2024 ਨੂੰ ਮੁਲਜ਼ਮ ਬਲਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਸਮੇਂ ਉਸ ਨੇ ਆਪਣੀ ਧੀ ਦੇ ਸਹੁਰਿਆਂ ਨੂੰ ਦਾਜ ਦਿੱਤਾ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਸਹੁਰੇ ਵਾਲਿਆਂ ਨੇ ਉਸ ਦੀ ਲੜਕੀ ਨੂੰ ਘੱਟ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਉਸ 'ਤੇ ਲਗਾਤਾਰ ਵੱਧ ਦਾਜ ਲਿਆਉਣ ਲਈ ਦਬਾਅ ਬਣਾਇਆ ਜਾ ਰਿਹਾ ਸੀ।
ਇੰਨਾ ਹੀ ਨਹੀਂ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸੇ ਕਾਰਨ 29 ਦਸੰਬਰ ਨੂੰ ਉਸ ਦੀ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਮੁਲਜ਼ਮ ਪਤੀ ਬਲਵਿੰਦਰ ਸਿੰਘ, ਸਹੁਰਾ ਦਰਸ਼ਨ ਸਿੰਘ ਅਤੇ ਸੱਸ ਬੰਤ ਕੌਰ ਵਾਸੀ ਬਾਬਾ ਫ਼ਰੀਦ ਨਗਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।