ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ 45 ਸਾਲਾ ਔਰਤ ਨੇ ਕਥਿਤ ਤੌਰ ਤੇ ਆਪਣੇ ਪਤੀ ਅਤੇ 18 ਸਾਲ ਦੀ ਧੀ ਨੂੰ ਜ਼ਹਿਰ ਦੇ ਕੇ ਕਤਲ ਕਰ ਦਿੱਤਾ। ਔਰਤ ਨੇ ਕਤਲ ਕਰਨ ਮਗਰੋਂ ਆਪ ਵੀ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਕਿ ਤਿੰਨੋਂ ਦੀ ਜ਼ੇਰੇ ਇਲਾਜ ਹਸਪਤਾਲ ਵਿੱਚ ਮੌਤ ਹੋ ਗਈ। ਔਰਤ ਦੇ ਸਹੁਰੇ ਦੀ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੀ ਨੂੰਹ ਦਾ ਇੱਕ ਵਿਅਕਤੀ ਨਾਲ ਨਾਜਾਇਜ਼ ਸੰਬੰਧ ਸੀ ਅਤੇ ਇਸ ਕਾਰਨ ਪਤੀ / ਪਤਨੀ ਵਿੱਚ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਜਦੋਂ ਔਰਤ ਦੇ ਪਤੀ ਨੂੰ ਇਸ ਬਾਰੇ 9 ਜੂਨ ਨੂੰ ਪਤਾ ਲੱਗਿਆ, ਤਾਂ ਉਸਨੇ ਅਤੇ ਉਸਦੀ 18 ਸਾਲਾ ਧੀ ਨੇ ਵੀ ਔਰਤ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਜੋ ਕਰ ਰਹੀ ਸੀ ਉਹ ਗਲਤ ਹੈ। ਬਾਅਦ ਵਿੱਚ, ਇਸ ਮੁੱਦੇ ਨੂੰ ਲੈ ਕੇ ਪਤੀ-ਪਤਨੀ ਵਿੱਚ ਝਗੜਾ ਹੋ ਗਿਆ ਅਤੇ ਔਰਤ ਨੇ ਕਥਿਤ ਤੌਰ 'ਤੇ ਆਪਣੇ ਪਤੀ ਦੀ ਕੁੱਟਮਾਰ ਕੀਤੀ। ਪੁਲਿਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਔਰਤ ਨੇ ਕਥਿਤ ਤੌਰ ਤੇ ਰਾਤ ਦੇ ਖਾਣੇ ਵਿੱਚ ਜ਼ਹਿਰ ਮਿਲਾਇਆ ਅਤੇ ਆਪਣੇ ਪਤੀ ਅਤੇ ਧੀ ਨੂੰ ਖਵਾ ਦਿੱਤਾ।ਜਿਸ ਤੋਂ ਬਾਅਦ ਉਸਨੇ ਖੁਦ ਵੀ ਉਹ ਖਾਣਾ ਖਾ ਲਿਆ।ਕੁੱਝ ਸਮੇਂ ਬਾਅਦ ਪਰਿਵਾਰ ਦੇ ਹੋਰ ਮੈਂਬਰਾਂ ਨੇ ਤਿੰਨਾਂ ਨੂੰ ਬੇਹੋਸ਼ ਵੇਖਿਆ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ।ਜਿੱਥੇ ਜ਼ੇਰੇ ਇਲਾਜ ਤਿੰਨਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਜੈ ਕਰਨ ਨੇ ਸ਼ਨੀਵਾਰ ਨੂੰ ਕਿਹਾ ਕਿ ਔਰਤ ਅਤੇ ਉਸ ਦੇ ਕਥਿਤ ਪ੍ਰੇਮੀ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ