ਲੁਧਿਆਣਾ : ਸ਼ਹਿਰ ਦੇ ਪਿੰਡ ਮੰਗਲੀ ਨੇੜੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਪਰਿਵਾਰ ਵੱਲੋਂ ਰਾਹੋਂ ਰੋਡ ’ਤੇ ਸਥਿਤ ਚੌਕੀ ਨੇੜੇ ਧਰਨਾ ਦਿੱਤਾ ਜਾ ਰਿਹਾ ਹੈ। ਪਿੰਡ ਨਾਂਗਰੀ ਦੇ ਰਹਿਣ ਵਾਲੇ 24 ਸਾਲਾ ਹਰਵਿੰਦਰ ਸਿੰਘ ਦੀ ਬੁੱਧਵਾਰ ਦੇਰ ਰਾਤ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪੁਲੀਸ ਨੇ ਟਿੱਪਰ ਚਾਲਕ ਖ਼ਿਲਾਫ਼ ਨਹੀਂ ਕੀਤੀ ਕੋਈ ਕਾਰਵਾਈ ਰਿਸ਼ਤੇਦਾਰਾਂ ਦਾ ਇਲਜ਼ਾਮ ਹੈ ਕਿ ਹਾਦਸਾ ਟਿੱਪਰ ਨਾਲ ਹੋਇਆ ਹੈ ਪਰ ਪੁਲਿਸ ਇਸ ਨੂੰ ਨਹੀਂ ਮੰਨ ਰਹੀ। ਪੁਲੀਸ ਨੇ ਟਿੱਪਰ ਚਾਲਕ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਕਾਰਨ ਉਹ ਧਰਨਾ ਦੇਣ ਲਈ ਮਜਬੂਰ ਹਨ। ਜੇਕਰ ਸੁਣਵਾਈ ਨਾ ਹੋਈ ਤਾਂ ਉਹ ਲਾਸ਼ ਨੂੰ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ,ਜਦੋਂ ਤੱਕ ਟਿੱਪਰ ਆਪ੍ਰੇਟਰ ਅਤੇ ਮਾਲਕ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਨਹੀਂ ਕੀਤਾ ਜਾਂਦਾ।
ਲੁਧਿਆਣਾ 'ਚ ਟਿੱਪਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ, ਰਿਸ਼ਤੇਦਾਰਾਂ ਨੇ ਰਾਹੋਂ ਰੋਡ 'ਤੇ ਕੀਤਾ ਪ੍ਰਦਰਸ਼ਨ
ਏਬੀਪੀ ਸਾਂਝਾ | shankerd | 07 Jul 2022 10:45 PM (IST)
ਸ਼ਹਿਰ ਦੇ ਪਿੰਡ ਮੰਗਲੀ ਨੇੜੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਪਰਿਵਾਰ ਵੱਲੋਂ ਰਾਹੋਂ ਰੋਡ ’ਤੇ ਸਥਿਤ ਚੌਕੀ ਨੇੜੇ ਧਰਨਾ ਦਿੱਤਾ ਜਾ ਰਿਹਾ ਹੈ।
young man death
ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਜਾਰੀ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਵੀ ਨਿੱਤ ਦਿਨ ਵਾਪਰ ਰਹੇ ਹਾਦਸਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਸੀ ਪਰ ਹੁਣ ਫਿਰ ਸੁਸਤ ਹੋ ਗਈ ਹੈ। ਪਿੰਡ ਨਾਂਗਰੀ ਦੇ ਰਹਿਣ ਵਾਲੇ 24 ਸਾਲਾ ਹਰਵਿੰਦਰ ਸਿੰਘ ਦੀ ਬੁੱਧਵਾਰ ਦੇਰ ਰਾਤ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Published at: 07 Jul 2022 09:41 PM (IST)