ਰਿਪੋਰਟਰ ::--- ਸਤਨਾਮ ਸਿੰਘ ਗੁਰਦਾਸਪੁਰ
Gurdaspur News : ਬੀਤੀ ਦੇਰ ਰਾਤ ਦੀਨਾਨਗਰ 'ਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਿਥੇ ਪਿੰਡ ਆਵਾਂਖਾ ਦੇ ਇਕ ਘਰ ਵਿਚ ਰਾਤ ਨੂੰ ਚੋਰੀ ਕਰਨ ਆਏ ਚੋਰਾਂ ਨੇ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਹੈ ਅਤੇ ਚੋਰ ਲਾਸ਼ ਨੂੰ ਘਰ ਦੇ ਸੀਵਰੇਜ਼ ਗਟਰ ਵਿਚ ਸੁੱਟ ਕੇ ਫਰਾਰ ਹੋ ਗਏ ਹਨ।
ਉਥੇ ਹੀ ਇਸ ਵਾਰਦਾਤ ਨੂੰ ਅੰਜਾਮ ਦੇ ਭੱਜ ਰਹੇ ਇਕ ਨੌਜਵਾਨ ਨੂੰ ਮਹੁੱਲੇ ਦੇ ਕੁਝ ਲੋਕਾਂ ਨੇ ਦੇਖਿਆ ਤਾਂ ਰੌਲਾ ਪੈ ਗਿਆ। ਜਦੋਂ ਲੋਕਾਂ ਨੇ ਉਕਤ ਬਜ਼ੁਰਗ ਔਰਤ ਦੇ ਘਰ 'ਚ ਜਾ ਕੇ ਦੇਖਿਆ ਤਾਂ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਇਸ ਘਟਨਾ ਮਗਰੋਂ ਮਹੁੱਲੇ ਦੇ ਕੁਝ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ । ਇਸ ਮਾਮਲੇ 'ਚ ਪੁਲਿਸ ਵਲੋਂ ਇਕ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਹੈ, ਜਦਕਿ ਆਰੋਪੀ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ |
ਦੀਨਾਨਗਰ ਦੇ ਪਿੰਡ ਆਵਾਂਖਾ ਦੀ ਰਹਿਣ ਵਾਲੀ ਬਜ਼ੁਰਗ ਔਰਤ ਕਮਲਾ ਦੇਵੀ ਘਰ 'ਚ ਇਕੱਲੀ ਸੀ ਅਤੇ ਉਸਦੀ ਬੇਟੀ ਰੇਣੁ ਅਤੇ ਗੁਆਂਢੀਆਂ ਨੇ ਦੱਸਿਆ ਕਿ ਦੇਰ ਰਾਤ ਮੁਹੱਲੇ 'ਚ ਕਾਫੀ ਰੌਲਾ ਪਿਆ। ਜਦੋਂ ਸਾਰਾ ਮੁਹੱਲਾ ਇਕੱਠਾ ਹੋਇਆ ਤਾਂ ਕਮਲਾ ਦੇਵੀ ਦੇ ਘਰ ਗਏ ਤਾਂ ਘਰ 'ਚ ਸਾਰਾ ਸਾਮਾਨ ਖਿਲਰਿਆ ਪਿਆ ਸੀ ਤੇ ਕਮਲਾ ਦੇਵੀ ਨਹੀਂ ਮਿਲ ਰਹੀ ਸੀ ਪਰ ਅਚਾਨਕ ਜਦੋਂ ਘਰ ਦੇ ਅੰਦਰ ਗਟਰ ਖੋਲ੍ਹ ਕੇ ਦੇਖਿਆ ਤਾਂ ਉਸ 'ਚ ਬਜ਼ੁਰਗ ਔਰਤ ਦੀ ਲਾਸ਼ ਮਿਲੀ ਤਾਂ ਹਰ ਕੋਈ ਹੈਰਾਨ ਹੋ ਗਿਆ।
ਬੇਟੀ ਰੇਣੁ ਨੇ ਦੱਸਿਆ ਕਿ ਉਸ ਨੂੰ ਗੁਆਂਢੀਆਂ ਨੇ ਫੋਨ ਕਰਕੇ ਸੂਚਿਤ ਕੀਤਾ ਸੀ ਅਤੇ ਜਦ ਉਹ ਪਹੁੰਚੀ ਤਾਂ ਮਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਉਥੇ ਹੀ ਉਹਨਾਂ ਦੱਸਿਆ ਕਿ ਇਹ ਵਾਰਦਾਤ ਲੁੱਟ ਅਤੇ ਚੋਰੀ ਦੀ ਵਾਰਦਾਤ ਦੇਣ ਦੀ ਨੀਯਤ ਨਾਲ ਕੀਤੀ ਗਈ ਹੈ। ਉਥੇ ਹੀ ਪੁਲਿਸ ਥਾਣਾ ਦੀਨਾਨਗਰ ਦੇ ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲੀ ਸੀ ਅਤੇ ਉਹਨਾਂ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਦੀਨਾਨਗਰ ਦੇ ਇਕ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਆਰੋਪੀ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ।