Crime News: ਬਟਾਲਾ ਪੁਲਿਸ ਅਧੀਨ ਪੈਂਦਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਜੋੜ ਮੇਲਾ ਚੋਲਾ ਸਾਹਿਬ ਦੇਖਣ ਗਏ ਪਿੰਡ ਹਰੁਵਾਲ ਦੇ 19 ਸਾਲਾਂ ਨੌਜਵਾਨ ਰੁਪਿੰਦਰ ਸਿੰਘ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

Continues below advertisement


ਮ੍ਰਿਤਕ ਦੇ ਭਰਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਤਹਿਤ ਕਤਲ ਕੀਤਾ ਹੈ। ਪੁਲਿਸ ਮਮਲੇ ਦੀ ਜਾਂਚ ਕਰ ਰਹੀ ਹੈ।


ਸਰਕਾਰੀ ਸਕੂਲ ਅੰਦਰ ਦਾਖਲ ਹੋ ਕੇ ਅਧਿਆਪਕਾ ਦਾ ਪਰਸ ਖੋਹ ਕੇ ਫਰਾਰ 


ਬਟਾਲਾ ਵਿੱਚ ਲੁਟੇਰਿਆਂ ਦੇ ਹੌਂਸਲੇ ਬੁਲੰਦ ਹਨ। ਲੁਟੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅੰਦਰ ਦਾਖਲ ਹੋ ਕੇ ਮਹਿਲਾ ਅਧਿਆਪਕਾ ਦਾ ਪਰਸ ਖੋਹ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਬਟਾਲਾ ਪੁਲਿਸ ਅਧੀਨ ਪੈਂਦੇ ਸਰਹੱਦੀ ਪਿੰਡ ਸਰਫਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਘਟਨਾ ਹੈ। ਅਧਿਆਪਕਾ ਸਦਮੇ ਵਿੱਚ ਹੈ।