Punjab News: ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਬਲੇਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਪਿੰਡ ਬਲੇਰ ਦੇ ਰਹਿਣ ਵਾਲੇ ਗੁਰਜੀਤ ਸਿੰਘ ਦੇ ਰੂਪ ਵਿਚ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਚਿੰਤਾਂ ਸਿੰਘ ਨੇ ਦੱਸਿਆ ਕਿ ਰਸਤੇ ਨੂੰ ਲੈਕੇ ਪੁਰਾਣੀ ਰੰਜਿਸ ਦੇ ਚੱਲਦਿਆਂ ਮੇਰੇ ਪੁੱਤਰ ਦਾ ਕਰੰਟ ਲਾ ਕੇ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਜਮੀਨ ਵਾਲਿਆਂ ਅੱਜੂ ਅਤੇ ਜਰਮਨ ਨੇ ਮੈਨੂੰ ਅਤੇ ਮੇਰੇ ਲੜਕੇ ਨੂੰ ਘੇਰ ਕੇ ਧਮਕੀਆਂ ਦਿੱਤੀਆ ਸਨ ਪਰ ਮੋਹਤਬਾਰਾਂ ਨੇ ਸਾਡਾ ਰਾਜੀਨਾਮਾ ਕਰਵਾ ਦਿੱਤਾ ਸੀ।
ਇਹ ਵੀ ਪੜ੍ਹੋ: Anmol Kwatra: ਅਨਮੋਲ ਕਵਾਤਰਾ ਪਰਿਵਾਰ ਸਣੇ ਗੁਰਦੁਆਰਾ ਨਾਨਕਸਰ ਕਲੇਰਾ ਹੋਇਆ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਇਸ ਤੋਂ ਬਾਅਦ ਪਿਛਲੇ ਦਿਨੀਂ ਫਿਰ ਉਨ੍ਹਾਂ ਨੇ ਮੇਰੇ ਲੜਕੇ ਨੂੰ ਧਮਕੀਆਂ ਦਿੱਤੀਆਂ ਸਨ ਕਿ ਸਾਨੂੰ ਤੇਰੇ 'ਤੇ ਦੋ ਕਿੱਲੇ ਜਮੀਨ ਵੇਚ ਕੀ ਵੀ ਲਾਉਣੀ ਪੈ ਜਾਵੇ, ਸਾਨੂੰ ਕੋਈ ਫਰਕ ਨਹੀਂ ਪੈਂਦਾ ਅਤੇ ਆਪਣੀ ਹੁਣ ਤਿਆਰੀ ਕਰ ਲਓ, ਜਲਦ ਹੀ ਤੁਹਾਨੂੰ ਖਮਿਆਜਾ ਭੁਗਤਨਾ ਪਵੇਗਾ।
ਅੱਜ ਇਹ ਦੋਵੇਂ ਭਰਾ ਅਤੇ ਇਨ੍ਹਾਂ ਦੇ ਕੁਝ ਸਾਥੀ ਮੇਰੇ ਲੜਕੇ ਨੂੰ ਰਸਤੇ ਵਿੱਚ ਘੇਰ ਕੇ ਲੈ ਗਏ ਅਤੇ ਉਸਨੂੰ ਕੋਹ-ਕੋਹ ਕੇ ਮਾਰ ਦਿੱਤਾ। ਇਸ ਸੰਬੰਧੀ ਥਾਣਾ ਭਿੱਖੀਵਿੰਡ ਦੇ ਮੁਖੀ ਮੋਹਿਤ ਸ਼ਰਮਾ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਸੀਸੀਟੀਵੀ ਫੁੱਟੇਜ ਚੈੱਕ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ 'ਚ 195 ਅਹੁਦਿਆਂ 'ਤੇ ਭਰਤੀ ਦਾ ਰਾਹ ਹੋਇਆ ਪੱਧਰਾ, ਮੈਰਿਟ ਦੇ ਆਧਾਰ 'ਤੇ ਨਿਯੁਕਤੀ ਦਾ ਆਦੇਸ਼
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।