Jalandhar News: ਜਲੰਧਰ 'ਚ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ; ਇਲਾਕੇ 'ਚ ਦਹਿਸ਼ਤ, ਸਾਰੀ ਘਟਨਾ ਸੀਸੀਟੀਵੀ 'ਚ ਕੈਦ
ਜਲੰਧਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਕਮਲ ਵਿਹਾਰ 'ਚ ਸ਼ਨੀਵਾਰ ਰਾਤ ਨੂੰ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।

ਜਲੰਧਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਕਮਲ ਵਿਹਾਰ 'ਚ ਸ਼ਨੀਵਾਰ ਰਾਤ ਨੂੰ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ।
ਜ਼ਖਮੀ ਨੌਜਵਾਨ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਵਿਜੈ ਕੁਮਾਰ ਵਜੋਂ ਹੋਈ ਹੈ, ਜੋ ਕਿ ਬਸ਼ੀਰਪੁਰਾ, ਕਮਲ ਵਿਹਾਰ ਦੇ ਮੋਹੱਲਾ ਨਾਰਾਏਣ ਦਾ ਨਿਵਾਸੀ ਹੈ। ਮਨੀਸ਼ ਕੇਬਲ ਓਪਰੇਟਰ ਦਾ ਕੰਮ ਕਰਦਾ ਹੈ। ਮਿਲੀ ਜਾਣਕਾਰੀ ਅਨੁਸਾਰ, ਸ਼ਨੀਵਾਰ ਰਾਤ ਮਨੀਸ਼ ਰੇਲਵੇ ਲਾਈਨ ਨੇੜੇ ਬੈਠਿਆ ਹੋਇਆ ਸੀ, ਇਸ ਦੌਰਾਨ ਉਥੋਂ ਲੰਘ ਰਹੇ ਕੁਝ ਨੌਜਵਾਨਾਂ ਨੇ ਉਸ 'ਤੇ ਗੋਲੀ ਚਲਾਈ ਅਤੇ ਮੌਕੇ ਤੋਂ ਫਰਾਰ ਹੋ ਗਏ।
ਫਿਲਹਾਲ ਜ਼ਖਮੀ ਦੀ ਹਾਲਤ ਗੰਭੀਰ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਮਾ ਮੰਡੀ ਦੇ ਐਸ.ਐਚ.ਓ. ਮਨਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਿਥੇ ਇਹ ਵਾਰਦਾਤ ਹੋਈ, ਉਹ ਥਾਂ ਰੇਲਵੇ ਪੁਲਿਸ ਦੇ ਅਧੀਨ ਆਉਂਦੀ ਹੈ। ਇਸ ਕਰਕੇ ਅਗਲੀ ਕਾਰਵਾਈ ਰੇਲਵੇ ਪੁਲਿਸ ਵੱਲੋਂ ਕੀਤੀ ਜਾਵੇਗੀ। ਫਿਲਹਾਲ ਜ਼ਖਮੀ ਮਨੀਸ਼ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















