Fazilka news: ਅਬੋਹਰ ਦੀ ਸਰਕੁਲਰ ਰੋਡ ‘ਤੇ ਕੁਝ ਨੌਜਵਾਨਾਂ ਵਲੋਂ ਗੁੰਡਾਗਰਦੀ ਦਾ ਨੰਗਾਨਾਚ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨ ਕਾਰ ਦੀ ਭੰਨ-ਤੋੜ ਕਰ ਰਹੇ ਹਨ ਤੇ ਕਾਰ ਸਵਾਰ ਨੌਜਵਾਨ ਨੂੰ ਗੱਡੀ ਵਿਚੋਂ ਬਾਹਰ ਕੱਢ ਦਿਨ-ਦਿਹਾੜੇ ਸ਼ਰੇਆਮ ਕੁੱਟ ਰਹੇ ਹਨ ਹਨ। ਇਸ ਸਾਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇਹ ਨੌਜਵਾਨ ਸ਼ਰੇਆਮ ਗੁੰਡਾਗਰਦੀ ਕਰਦੇ ਨਜ਼ਰ ਆ ਰਹੇ ਹਨ। 


ਉੱਥੇ ਹੀ ਜਦੋਂ ਅਬੋਹਰ ਦੇ ਡੀਐਸਪੀ ਵਿਭੋਰ ਕੁਮਾਰ ਨੂੰ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕੁੜੀ ਨਾਲ ਛੇੜਛਾੜ ਦਾ ਮਾਮਲਾ ਹੈ ਜਿਸ ਕਰਕੇ ਸਾਰੀ ਵਾਰਦਾਤ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਨਾਲ ਹੀ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਨੂੰ ਪਛਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦੇ ਮੁਤਾਬਿਕ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣਾ ਗਲਤ ਹੈ ਜਦ ਕਿ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਜਾਣੀ ਚਾਹੀਦੀ ਸੀ।


ਹੁਣ ਤਾਂ ਦੇਖਣਾ ਇਹ ਹੋਵੇਗਾ ਕਿ ਪੁਲਿਸ ਕਿੰਨੀ ਜ਼ਲਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਕਾਬੂ ਕਰਦੀ ਹੈ, ਕਿਉਂਕਿ ਜੇਕਰ ਅਜਿਹੇ ਨੌਜਵਾਨਾਂ ਨੂੰ ਰੋਕਿਆ ਨਾ ਗਿਆ ਤਾਂ ਸੂਬੇ ਵਿੱਚ ਅਪਰਾਧ ਦਿਨ-ਬ-ਦਿਨ ਵਧਦਾ ਜਾਵੇਗਾ। ਨੌਜਵਾਨ ਇੰਨੇ ਬੇਖੌਫ ਹੋ ਗਏ ਹਨ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਸ਼ਰੇਆਮ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉੱਥੇ ਹੀ ਸੂਬਾ ਸਰਕਾਰ ਨੂੰ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਕੋਈ ਨਾ ਕੋਈ ਠੋਸ ਕਦਮ ਚੁੱਕਣਾ ਪਵੇਗਾ ਨਹੀਂ ਤਾਂ ਇਹ ਅੱਗੇ ਜਾ ਕੇ ਸਾਡੀ ਲਈ ਹਾਨੀਕਾਰਕ ਸਿੱਧ ਹੋਵੇਗਾ।


ਇਹ ਵੀ ਪੜ੍ਹੋ: Punjab News : ਇੱਕ ਹਫਤੇ 'ਚ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਕਾਬੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।