Punjab Crime News: ਪੰਜਾਬ ਦੇ ਮੋਹਾਲੀ ਦੇ ਨਾਲ ਲੱਗਦੇ ਜ਼ੀਰਕਪੁਰ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਗੈਂਗਸਟਰ ਬਲਟਾਣਾ ਇਲਾਕੇ ਦੇ ਇਕ ਹੋਟਲ 'ਚ ਲੁਕੇ ਹੋਏ ਸਨ। ਜਦੋਂ ਪੁਲਿਸ ਨੂੰ 3 ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਉਸ ਹੋਟਲ ਦੇ ਵਿੱਚ ਰੇਡ ਕੀਤੀ। ਜਿਸ ਵਿੱਚ ਗੈਂਗਸਟਰਾਂ ਵੱਲੋਂ ਗ੍ਰਿਫਤਾਰ ਕਰਨ ਆਈ ਪੁਲਿਸ ਪਾਰਟੀ ਉੱਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਅਜਿਹੇ 'ਚ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਜਿਸ ਤੋਂ ਬਾਅਦ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਮੁੱਠਭੇੜ ਕਾਫੀ ਸਮੇਂ ਚੱਲੀ। ਪਰ ਪੁਲਿਸ ਨੇ ਕੁੱਝ ਸਮੇਂ ਬਾਅਦ ਹੀ ਕਾਮਯਾਬੀ ਮਿਲ ਗਈ ਤੇ ਉਨ੍ਹਾਂ ਵੱਲੋਂ ਤਿੰਨਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜਦਕਿ, ਕਈ ਪੁਲਿਸ ਅਫ਼ਸਰ ਅਤੇ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।
ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਇੱਕ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ।
ਮੁਕਾਬਲੇ ਵਿੱਚ ਡੀਐਸਪੀ ਪਵਨ ਕੁਮਾਰ ਜ਼ਖ਼ਮੀ ਹੋਏ ਹਨ। ਉਨ੍ਹਾਂ ਦੀ ਲੱਤ ਵਿੱਚ ਗੋਲੀ ਲੱਗੀ ਸੀ। ਉਨ੍ਹਾਂ ਨੂੰ ਵੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਮੋਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਗੈਂਗਸਟਰਸ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹਨ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ .32 ਅਤੇ .30 ਬੋਰ ਦੇ ਦੋ ਹਥਿਆਰ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਮਾਲ ਰੋਡ ਸਥਿਤ ਮਸ਼ਹੂਰ ਹਰਮਨ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਬੀਤੇ ਸ਼ਨੀਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਹ ਫਰਾਰ ਚੱਲ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।