Zirakpur Encounter: ਜ਼ੀਰਕਪੁਰ ’ਚ ਪੁਲਿਸ ਤੇ ਗੈਂਗਸਟਰਾਂ ਦਾ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਟਾਣਾ ਦੇ ਹੋਟਲ ਵਿੱਚ 3-4 ਗੈਂਗਸਟਰ ਲੁਕੇ ਹੋਏ ਹੋ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ 1 ਜ਼ਖਮੀ ਹੈ।
ਜ਼ੀਰਕਪੁਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਹੋਟਲ ਵਿੱਚ 3-4 ਗੈਂਗਸਟਰਾਂ ਦੇ ਲੁਕੇ ਹੋਣ ਦੀ ਚਰਚਾ ਚੱਲ ਰਹੀ ਹੈ। ਗੈਂਗਸਟਰਾਂ ਨੂੰ ਫੜਨ ਗਈ ਪੁਲਿਸ ਉਤੇ ਫਾਇਰਿੰਗ ਕਰਨ ਮਗਰੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ। ਇਸ ਦੌਰਾਨ ਪੁਲਿਸ ਨੇ ਅਰਸ਼ ਡੱਲਾ ਦੇ ਸਾਥੀ ਕਾਬੂ ਕੀਤੇ ਹਨ। ਸਟੇਟ ਸਪੈਸ਼ਲ ਸੈਲ ਮੁਹਾਲੀ ਨੇ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।