Punjab News: ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਜਾਅਲੀ ਦਸਤਾਵੇਜਾਂ ਨਾਲ ਸਰਕਾਰੀ ਨੌਕਰੀਆਂ(Government jobs) ਜਾਂ ਸਰਕਾਰੀ ਸਕੀਮਾਂ ਦਾ ਫ਼ਾਇਦਾ ਲੈਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਮਾਮਲਾ ਬਠਿੰਡਾ(Bathinda) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਵੱਲੋਂ ਜਾਅਲੀ ਕਾਗਜ਼ਾਂ(Fake Documents) ਦੀ ਮਦਦ ਨਾਲ ਸਰਕਾਰੀ ਬੈਂਕ(Government Bank) ਵਿੱਚ ਨੌਕਰੀ ਕੀਤੀ ਜਾ ਰਹੀ ਸੀ ਜਿਸ ਨੂੰ ਹੁਣ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਕੀ ਹੈ ਪੂਰਾ ਮਾਮਲਾ
ਦਰਅਸਲ, ਬਠਿੰਡਾ ਦੇ ਅਮਰੀਕ ਸਿੰਘ ਰੋਡ ਵਿਖੇ ਐਸਬੀਆਈ(SBI) ਬੈਂਕ ‘ਚ ਸਰਕਾਰੀ ਕਰਮਚਾਰੀ ਬਣਕੇ 2 ਮਹੀਨੇ ਨੌਕਰੀ ਕਰਨ ਵਾਲੀ ਮਹਿਲਾ ਨੂੰ ਥਾਣਾ ਕੋਤਵਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਦੇ ਮੁਖੀ ਦਲਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਿਕਾਇਤ ਦੇ ਆਧਾਰ ਉੱਤੇ ਇਹ ਕਾਰਵਾਈ ਕਰਦਿਆਂ ਇਸ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਂਕ ਦੀ ਮੈਨੇਜਰ ਸ਼ਵੇਤਾ ਜਿੰਦਲ ਨੇ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਹੋਈ ਜਾਂਚ ਦੌਰਾਨ ਸੁਖਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਦਾਲਤ ਵਿੱਚ ਪੇਸ਼ ਕਰਕੇ ਹਾਸਲ ਕੀਤਾ ਜਾਵੇਗਾ ਰਿਮਾਂਡ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਸਰਕਾਰੀ ਬੈਂਕ ਵਿੱਚ ਦੋ ਮਹੀਨੇ ਨੌਕਰੀ ਕਰ ਚੁੱਕੀ ਹੈ ਫਿਲਹਾਲ ਉਨ੍ਹਾਂ ਵੱਲੋਂ ਇਸ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸ ਪੂਰੇ ਮਾਮਲੇ ਦੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਿਲ ਹਨ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ