Punjab Police: ਬਠਿੰਡਾ ‘ਚ 17 ਨਸ਼ਾ ਤਸਕਰਾਂ ਦੀ 2 ਕਰੋੜ 32 ਲੱਖ ਦੇ ਕਰੀਬ ਪ੍ਰਾਪਰਟੀ ਫ੍ਰੀਜ, ਲਾਏ ਨੋਟਿਸ
ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।
Bathinda News: ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਬਠਿੰਡਾ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਬਠਿੰਡਾ ਪੁਲਿਸ ਵੱਲੋਂ ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।
ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 29 ਐਨਡੀਪੀਐੱਸ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਜਿਨ੍ਹਾਂ ਵਿੱਚ ਥਾਣਾ ਮੌੜ ਅਤੇ ਥਾਣਾ ਤਲਵੰਡੀ ਸਮੇਤ 17 ਕੇਸ ਕਨਫਰਮ ਹੋ ਚੁੱਕੇ ਹਨ ਬਾਕੀ 12 ਪੇਂਡਿੰਗ ਹਨ, ਜੋ ਕਿ ਸੁਖਦੇਵ ਸਿੰਘ ਉਰਫ਼ ਸੇਵਾ ਪੁੱਤਰ ਪ੍ਰੇਮ ਸਿੰਘ ਵਾਸੀ ਮਾਈਸਰ ਮੁਹੱਲਾ ਤਲਵੰਡੀ ਸਾਬੋ ਜਿਸ ਦੇ ਖਿਲਾਫ ਮੁਕੱਦਮਾ ਨੰਬਰ 76 ਮਿਤੀ 3.06.2007 ਅ/ਧ 18 ਐਨ.ਡੀ.ਪੀ.ਐਸ ਐਕਟ ਥਾਣਾ ਤਲਵੰਡੀ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ।
ਸੁਖਦੇਵ ਸਿੰਘ ਉਰਫ਼ ਸੇਵਾ ਪੁੱਤਰ ਪ੍ਰੇਮ ਸਿੰਘ ਵਾਸੀ ਮਾਈਸਰ ਮੁਹੱਲਾ ਤਲਵੰਡੀ ਸਾਬੋ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।
ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਘੁੰਮਣ ਕਲਾਂ ਜਿਲ੍ਹਾ ਬਠਿੰਡਾ ਮੁਕਦਮਾ ਨੰਬਰ 90 ਮਿਤੀ 3-1-2023 u/s 22 NDPS Act ਥਾਣਾ ਮੌੜ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।