Sangrur News: ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਪਿੰਡ ਨਮੋਲ ਵਿਖੇ ਤਿੰਨ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ ਦਾ ਮਾਮਲਾ ਸਾਹਮਣੇ ਆਉਣ 'ਤੇ ਤੁਰੰਤ ਮਾਮਲੇ ਦੀ ਤੱਥ ਆਧਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।


ਦੱਸ ਦਈਏ ਕਿ ਪਿੰਡ ਨਮੋਲ ਵਿੱਚ ਕਥਿਤ ਤੌਰ ਤੇ ਸਪਰਿਟ ਪੀਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਥਾਣਾ ਚੀਮਾ ਦੇ ਮੁਖੀ ਲਖਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਸਪਰਿਟ ਪੀ ਲਈ ਤੇ ਸੌਂ ਗਏ। ਸਵੇਰੇ ਜਦੋਂ ਪਰਿਵਾਰਾਂ ਨੇ ਇਨ੍ਹਾਂ ਜਗਾਇਆ ਤਾਂ ਇਹ ਨਾ ਉੱਠੇ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੁਨਾਮ ਸਬ ਡਵੀਜ਼ਨ ਦੇ ਪਿੰਡ ਨਮੋਲ ਦੇ ਤਿੰਨ ਵਸਨੀਕਾਂ ਗੁਰਮੇਲ ਸਿੰਘ (50) ਪੁੱਤਰ ਸਵ. ਹਰੀ ਸਿੰਘ, ਗੁਰਤੇਜ ਸਿੰਘ (45) ਪੁੱਤਰ ਹਰਨੇਕ ਸਿੰਘ ਤੇ ਚਮਕੌਰ ਸਿੰਘ (50) ਪੁੱਤਰ ਦਰਸ਼ਨ ਸਿੰਘ ਦੀ ਕਥਿਤ ਤੌਰ 'ਤੇ ਸਪਿਰਿਟ ਪੀਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਉਣ 'ਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਤੇ ਐਸਪੀ (ਪੀਬੀਆਈ) ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ ਇਸ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਦੋਸ਼ੀਆਂ ਖਿਲਾਫ਼ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। 


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨੇ ਵਿਅਕਤੀਆਂ ਦੀ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਲਈ ਪੋਸਟ ਮਾਰਟਮ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਇਸ ਗੰਭੀਰ ਮਾਮਲੇ ਦੀ ਤਰਜੀਹੀ ਆਧਾਰ ਉੱਤੇ ਜਾਂਚ ਲਈ ਐਸਡੀਐਮ ਸੁਨਾਮ ਤੇ ਡੀਐਸਪੀ ਸੁਨਾਮ ਨੂੰ ਵੀ ਪੋਸਟ ਮਾਰਟਮ ਦੀ ਰਿਪੋਰਟ ਆਉਣ 'ਤੇ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।